ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹੈ। ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪਠਾਨਕੋਟ ਗੁਰਦਾਸਪੁਰ ਅਤੇ ਫ਼ਾਜ਼ਲਿਕਾ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਅਲਰਟ ਜਾਰੀ ਕਰ ਦਿੱਤਾ ਹੈ । ਸਰਹੱਦੀ ਸ਼ਹਿਰ ਰਾਮਦਾਸ ਦੇ ਨਾਲ ਲੱਗਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਉੱਥੇ ਹੀ ਅੱਜ ਸੀ ਐੱਮ ਭਗਵੰਤ ਮਾਨ ਨੇ ਗੁਰਦਾਰਪੁਰ ਪਹੁੰਚ ਕੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਆਪਣਾ ਸਰਕਾਰੀ ਹੈਲੀਕਾਪਟਰ ਹੜ੍ਹ ‘ਚ ਫ਼ਸੇ ਲੋਕਾਂ ਨੂੰ ਬਚਾਉਣ ਲਈ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਹੇਲੀਕਾਪਟਰ ਮੇਰਾ ਨਹੀਂ ਲੋਕਾਂ ਦਾ ਹੀ ਹੈ। ਕਿਹਾ ਕਿ ਇੱਕ-ਇੱਕ ਜਾਨ ਕੀਮਤੀ ਹੈ। ਜਦ ਤੱਕ ਲੋਕਾਂ ਨੂੰ ਰਾਹਤ ਨਹੀਂ ਮਿਲਦੀ ਇਹ ਇਸੇ ਕੰਮ ‘ਤੇ ਰਹੇਗਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇੱਥੇ ਆਉਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਪਿੰਡਾਂ ਵਿੱਚ ਲੋਕ ਫਸੇ ਹੋਏ ਹਨ। ਲੋਕ ਘਰਾਂ ਦੀਆਂ ਛੱਤਾਂ ‘ਤੇ ਬੈਠੇ ਹਨ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਨਹੀਂ ਮਿਲ ਰਿਹਾ। ਉਨਹਾਂ ਨੇ ਕਿਹਾ ਕਿ ਲੋਕਾਂ ਨੇ ਹੀ ਸਾਨੂੰ 92 ਸੀਟਾਂ ਵਾਲਾ ਹੈਲੀਕਾਪਟਰ ਦਿੱਤਾ ਹੈ। ਜਿਸ ਨੂੰ ਮੈਂ ਏਤੇਹ ਹੀ ਛੱਡ ਕੇ ਜਾ ਰਿਹਾ ਹਾਂ, ਤਾਂ ਜੋ ਲੋਕਾਂ ਤੱਕ ਰਾਸ਼ਨ ਅਤੇ ਪਾਣੀ, ਦੁੱਧ ਪਹੁੰਚਾਇਆ ਜਾ ਸਕੇ। ਮੈਂ ਇਸ ਲਈ ਡੀਸੀ ਸਾਹਿਬ ਨੂੰ ਨਿਰਦੇਸ਼ ਦੇ ਦਿੱਤੇ ਹਨ। ਮੈਂ ਖੁਦ ਕਾਰ ਰਾਹੀਂ ਵਾਪਸ ਜਾਵਾਂਗਾ।