ਖਬਰਿਸਤਾਨ ਨੈੱਟਵਰਕ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਗੰਨੇ ਦੇ ਭਾਅ ਵਿਚ ਵਾਧਾ ਕਰ ਕੇ ਕਿਸਾਨਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਅੱਜ ਸੀ ਐਮ ਮਾਨ ਡੇਰਾ ਬਾਬਾ ਨਾਨਕ ਪੁੱਜੇ ਸਨ, ਜਿਥੇ ਉਨ੍ਹਾਂ ਨੇ ਇਹ ਅਹਿਮ ਐਲਾਨ ਕੀਤਾ।
ਗੰਨੇ ਦਾ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ
ਪੰਜਾਬ ਸਰਕਾਰ ਵਲੋਂ ਇਸ ਵਾਰ ਗੰਨੇ ਦਾ ਭਾਅ 401 ਰੁਪਏ ਤੋਂ ਵਧਾ ਕੇ 416 ਰੁਪਏ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਮਨਜ਼ੂਰੀ ਪੱਤਰ ਵੀ ਦਿੱਤੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਦੇਸ਼ ਵਿੱਚ ਸਭ ਤੋਂ ਵਧ ਗੰਨੇ ਦਾ ਰੇਟ ਹੈ।