ਖਬਰਿਸਤਾਨ ਨੈੱਟਵਰਕ– ਚੰਡੀਗੜ੍ਹ ਵਿਖੇ ਹੋਈ ਪ੍ਰੈੱਸਕਾਨਫਰੰਸ ਵਿਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ 328 ਸਰੂਪਾਂ ਬਾਰੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਕਈ ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਇਹ ਪਤਾ ਲਗਾਇਆ ਜਾਵੇ ਕਿ 328 ਸਰੂਪ ਕਿੱਥੇ ਗਾਇਬ ਹੋਏ। ਇਸੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੇਸ ਦਰਜ ਕਰ ਕੇ ਜਾਂਚ ਪ੍ਰਕਿਰਿਆ ਸ਼ੁਰੂ ਕਰਵਾਈ ਗਈ ਹੈ।
SGPC ਚੋਰੀ ਹਏ 328 ਸਰੂਪਾਂ ਨੂੰ ਲੈ ਕੇ ਝਾੜ ਰਹੀ ਪੱਲਾ
ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਨੇ 328 ਸਰੂਪਾਂ ਦੇ ਮਾਮਲੇ ਤੋਂ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਹੈ, ਉਥੇ ਪੰਜਾਬ ਸਰਕਾਰ ਇਸ ਮਾਮਲੇ ਦੀ ਪੂਰੀ ਤਹਕੀਕਾਤ ਕਰ ਕੇ ਹਕੀਕਤ ਸਾਹਮਣੇ ਲਿਆ ਕੇ ਰਹੇਗੀ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਵੱਲੋਂ ਪਾਸ ਕੀਤੇ ਮਤੇ ਵੀ ਮੌਜੂਦ ਹਨ, ਜੋ ਜਾਂਚ ਵਿੱਚ ਅਹਿਮ ਭੂਮਿਕਾ ਨਿਭਾਉਣਗੇ। SGPC ਦੇ ਆਕਾਵਾਂ ਦੇ ਹੁਕਮਾਂ ‘ਤੇ, ਸ਼੍ਰੋਮਣੀ ਕਮੇਟੀ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਇਹ ਪੈਸੇ ਦਾ ਘੁਟਾਲਾ ਹੈ।
ਜਥੇਦਾਰ ਦੀ ਨਿਯੁਕਤੀ ਉਤੇ ਚੁੱਕੇ ਸਵਾਲ
ਉਨ੍ਹਾਂ ਜਥੇਦਾਰ ਦੀ ਨਿਯੁਕਤੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬਿਨਾਂ ਕੀਤੀ ਗਈ ਤੇ ਅੱਧੀਆਂ ਸੰਸਥਾਵਾਂ ਨੇ ਅਜੇ ਤੱਕ ਉਨ੍ਹਾਂ ਨੂੰ ਜਥੇਦਾਰ ਵਜੋਂ ਨਹੀਂ ਪ੍ਰਵਾਨਗੀ ਨਹੀਂ ਦਿੱਤੀ ਹੈ।