ਖਬਰਿਸਤਾਨ ਨੈੱਟਵਰਕ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਠੰਢ ਦੀ ਲਪੇਟ ਵਿਚ ਹਨ। ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਨੂੰ ਕਾਂਬਾ ਛੇੜ ਰੱਖਿਆ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਯਾਨੀ 2 ਦਿਨਾਂ ਲਈ ਸੰਘਣੀ ਧੁੰਦ ਤੇ ਸੀਤ ਲਹਿਰ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਇਹ ਸਥਿਤੀ 9 ਜਨਵਰੀ ਤੱਕ ਬਣੀ ਰਹੇਗੀ। ਜਲੰਧਰ ਦੀ ਗੱਲ਼ ਕਰੀਏ ਤਾਂ ਸਵੇਰੇ ਕਾਫੀ ਠੰਢ ਸੀ ਪਰ ਧੁੱਪ ਚੜ੍ਹਨ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਮਹਿਸੂਸ ਹੋਈ।
ਹੁਸ਼ਿਆਰਪੁਰ ਸਭ ਤੋਂ ਠੰਢਾ
ਪਿਛਲੇ 24 ਘੰਟਿਆਂ ਵਿਚ ਸੂਬੇ ਭਰ ਵਿਚ ਤਾਪਮਾਨ 2.1 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਹੁਸ਼ਿਆਰਪੁਰ ਸਭ ਤੋਂ ਠੰਢਾ ਰਿਹਾ, ਜਿਥੇ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ ਦੋ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ।