View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਹਿੰਦੂ ਸੰਗਠਨਾਂ ਨੇ ਗਊਆਂ ਨੂੰ ਲਿਜਾ ਰਹੀ ਗੱਡੀ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਕ, ਤਸਕਰਾਂ ਵੱਲੋਂ ਗਊ ਧਨ ਦੀ ਤਸਕਰੀ ਲਈ ਇੱਕ ਅਜਿਹਾ ਤਰੀਕਾ ਵਰਤਿਆ ਗਿਆ ਸੀ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਗੱਡੀ ਦੇ ਬਾਹਰ ਮਸ਼ਹੂਰ ਕੰਪਨੀ ‘Kitty ਬ੍ਰੇਡ’ ਦਾ ਬੋਰਡ ਲੱਗਾ ਹੋਇਆ ਸੀ, ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ।

ਗੁਪਤ ਸੂਚਨਾ ਦੇ ਅਧਾਰ ‘ਤੇ ਹੋਈ ਕਾਰਵਾਈ

ਹਿੰਦੂ ਸੰਗਠਨਾਂ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚੋਂ ਗਊ ਤਸਕਰੀ ਦੀ ਗੱਡੀ ਲੰਘਣੀ ਹੈ। ਇਸ ਸੂਚਨਾ ਦੇ ਅਧਾਰ ‘ਤੇ ਜਦੋਂ ਉਨ੍ਹਾਂ ਨੇ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਡਰਾਈਵਰ ਨੇ ਗੱਡੀ ਰੋਕਣ ਦੀ ਬਜਾਏ ਸੰਗਠਨ ਦੇ ਮੈਂਬਰਾਂ ਉੱਪਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਡਰਾਈਵਰ ਮੌਕੇ ਤੋਂ ਫਰਾਰ

ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਅੰਦਰੋਂ ਗਊ ਧਨ ਬਰਾਮਦ ਹੋਇਆ, ਜਿਸ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਫਗਵਾੜਾ ਪ੍ਰਸ਼ਾਸਨ ‘ਤੇ ਖੜ੍ਹੇ ਹੋਏ ਸਵਾਲ

ਹਾਲਾਂਕਿ ਗਊ ਤਸਕਰੀ ਜਾਂ ਗਊ ਮਾਸ ਮਿਲਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਇੱਕ ਮਸ਼ਹੂਰ ਵੈਸ਼ਨੋ ਢਾਬੇ ਤੋਂ ਭਾਰੀ ਮਾਤਰਾ ਵਿੱਚ ਗਊ ਮਾਸ ਬਰਾਮਦ ਕੀਤਾ ਜਾ ਚੁੱਕਾ ਹੈ। ਹੁਣ ਦੁਬਾਰਾ ‘ਕਿੱਟੀ ਬ੍ਰੇਡ’ ਵਰਗੀ ਕੰਪਨੀ ਦੇ ਨਾਮ ਹੇਠ ਹੋ ਰਹੀ ਇਸ ਤਸਕਰੀ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਚੌਕਸੀ ‘ਤੇ ਕਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ