ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 77ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਪਿਛਲੇ 7 ਦਿਨਾਂ ਤੋਂ ਉਹ ਡਾਕਟਰੀ ਸਹੂਲਤਾਂ ਤੋਂ ਬਿਨਾਂ ਮਰਨ ਵਰਤ ‘ਤੇ ਹਨ, ਕਿਉਂਕਿ ਉਨ੍ਹਾਂ ਦੀਆਂ ਜ਼ਿਆਦਾਤਰ ਨਾੜਾਂ ਬਲੋਕ ਹੋ ਗਈਆਂ ਹਨ, ਜਿਸ ਕਾਰਨ ਡਾਕਟਰਾਂ ਨੂੰ ਉਨ੍ਹਾਂ ਨੂੰ ਡਾਕਟਰੀ ਸਹੂਲਤਾਂ ਦੇਣ ‘ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਮਹਾਪੰਚਾਇਤਾਂ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। 11, 12 ਅਤੇ 13 ਫਰਵਰੀ ਨੂੰ ਰਤਨਪੁਰਾ, ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਾ ਵਿਖੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਡੱਲੇਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ| ਇਨ੍ਹਾਂ ਮਹਾਪੰਚਾਇਤਾਂ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ, ਕਿਸਾਨ ਆਗੂਆਂ ਦੀ ਇੱਕ ਟੀਮ ਨੇ 11 ਫਰਵਰੀ ਨੂੰ ਰਤਨਾਪੁਰਾ ਮੋਰਚਾ ਵਿਖੇ ਹੋਣ ਵਾਲੀ ਮੀਟਿੰਗ ਲਈ ਕਈ ਪਿੰਡਾਂ ਦਾ ਦੌਰਾ ਕੀਤਾ ਹੈ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ 12 ਫਰਵਰੀ ਨੂੰ ਚੰਡੀਗੜ੍ਹ ‘ਚ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਮੁੱਦੇ ‘ਤੇ ਵੀ ਕਿਸਾਨ ਅੱਜ ਸ਼ੰਭੂ ਮੋਰਚਾ ਵਿਖੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਸਥਿਤੀ ਸਪੱਸ਼ਟ ਕਰਨਗੇ।
ਇਸ ਦੇ ਨਾਲ ਹੀ ਡੱਲੇਵਾਲ 12 ਫਰਵਰੀ ਨੂੰ ਖਨੌਰੀ ਵਿਖੇ ਹੋਣ ਵਾਲੀ ਮਹਾਪੰਚਾਇਤ ਤੋਂ ਜਨਤਾ ਨੂੰ ਦੋ ਮਿੰਟ ਦਾ ਸੰਦੇਸ਼ ਦੇਣਗੇ। ਉਹ ਇਹ ਵੀ ਸਪੱਸ਼ਟ ਕਰਨਗੇ ਕਿ ਉਹ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਵੱਡੀ ਮੀਟਿੰਗ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਲਗਾਤਾਰ ਮਰਨ ਵਰਤ ’ਤੇ ਹਨ। ਇਸ ਕਾਰਨ ਉਨ੍ਹਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਡਾਕਟਰ ਉਨ੍ਹਾਂ ਦੀਆਂ ਨਾੜੀਆਂ ਨੂੰ ਲੱਭਣ ਤੋਂ ਅਸਮਰੱਥ ਹਨ ਜਿੱਥੇ ਡ੍ਰਿੱਪ ਪਾਈ ਜਾ ਸਕਦੀ ਹੈ। ਕਿਉਂਕਿ ਜਿਸ ਨਾੜ ਵਿੱਚ ਡ੍ਰਿੱਪ ਪਾਈ ਜਾਂਦੀ ਹੈ, ਉਹ 48 ਤੋਂ 72 ਘੰਟਿਆਂ ਵਿੱਚ ਬੰਦ ਹੋ ਜਾਂਦੀ ਹੈ।
ਇਸ ਕਾਰਨ ਡਰਿਪ ਦੀ ਜਗ੍ਹਾ ਬਦਲਣੀ ਪਈ ਹੈ। ਇਸ ਕਾਰਨ ਇਹ ਸਮੱਸਿਆ ਪੈਦਾ ਹੋ ਰਹੀ ਹੈ। ਦੋਵਾਂ ਹੱਥਾਂ ‘ਚ ਨਾੜਾ ਨਹੀਂ ਮਿਲ ਰਹੀਆ । ਡਾਕਟਰਾਂ ਨੇ ਉਨ੍ਹਾਂ ਦੇ ਪੈਰਾਂ ‘ਤੇ ਵੀ ਡਰਿਪ ਲਾਗੂਆਂ ਦੀ ਕੋਸ਼ਸ਼ ਕੀਤੀ, ਪਰ ਉਹ ਅਸਫਲ ਰਹੇ।
13 ਮੰਗਾਂ ਲਈ ਭੁੱਖ ਹੜਤਾਲ ‘ਤੇ ਹਨ ਡੱਲੇਵਾਲ
ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ। ਕਿਸਾਨ ਇਸ ਹਫ਼ਤੇ ਸ਼ੁੱਕਰਵਾਰ, 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਦੇ ਮੂਡ ਵਿੱਚ ਹਨ। ਅੰਦੋਲਨ ਤੋਂ ਪਹਿਲਾਂ, ਕਿਸਾਨ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ 3 ਵੱਡੀਆਂ ਮਹਾਂਪੰਚਾਇਤਾਂ ਕਰਨਗੇ।