View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

( ਵਿਆਖਿਆ ) 

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਪਿਮਸ ਹਸਪਤਾਲ ਨੇੜੇ ਸਥਿਤ ‘ਕ੍ਰਿਸਟਲ ਸਪਾ ਸੈਂਟਰ’

|

|

|

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੀ ਰਾਜਨੀਤੀ ਵਿੱਚ ਅੱਜ ਸਵੇਰੇ ਉਸ ਵੇਲੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ