View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੩ ਪੋਹ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੦੬)

ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

(ਵਿਆਖਿਆ)

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥ ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ॥੩॥ ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ ਜੀ! (ਆਖੋ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ॥੪॥੫॥

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਸਰਕਾਰ, ਚੰਡੀਗੜ੍ਹ ਨਗਰ ਨਿਗਮ ਅਤੇ ਹੋਰ ਸਰਕਾਰੀ

|

|

|

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਜਿੱਥੇ ਦੇਸ਼ ਭਰ

|

|

|

ਖ਼ਬਰਿਸਤਾਨ ਨੈੱਟਵਰਕ:ਇਜ਼ਰਾਈਲ-ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਦੁਨੀਆ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਨੇ H-1B ਵੀਜ਼ਾ ਦੇਣ ਦੀ ਪ੍ਰਕਿਰਿਆ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ