View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੨੦ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੨੨)

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

(ਵਿਆਖਿਆ)

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥ ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ॥੩॥ ਹੇ ਪ੍ਰਭੂ! ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ॥੪॥੬॥੫੬॥

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ