View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੧੨ ਭਾਦੋਂ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

( ਵਿਆਖਿਆ ) 

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ-ਰਾਜਧਾਨੀ ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ

|

|

|

|

|

|

ਦਸੰਬਰ, 2025 ਦਾ ਆਖਰੀ ਮਹੀਨਾ ਹੈ। ਇਸ ਮਹੀਨੇ ਕਈ ਮਹੱਤਵਪੂਰਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਲੁੱਟਾਂ-ਖੋਹਾਂ ਦੇ ਮਾਮਲੇ ਲਗਾਤਾਰ ਵਧ ਰਹੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਐਸਐਸਪੀ ਰਮਨਦੀਪ ਸਿੰਘ ਹੰਸ ਨੇ ਰਾਣਾ

|

|

|

ਖਬਰਿਸਤਾਨ ਨੈੱਟਵਰਕ– ਮੈਕਸੀਕੋ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ