View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

12:55 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼ੁੱਕਰਵਾਰ, ੨੨ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਬਿਹਾਗੜਾ ਮਹਲਾ ੪ ॥

ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

( ਵਿਆਖਿਆ )

ਹੇ ਮੇਰੀ ਸੋਹਣੀ ਜਿੰਦੇ ! ਆਖ – ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾ ਲਿਆ ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ ਮਾਇਆ ਦੇ ਮੋਹ ਦੇ ਜਹਿਰ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਹਰ ਥਾਂ ਸੋਭਾ- ਵਡਿਆਈ ਹੁੰਦੀ ਹੈ । ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧।ਹੇ ਮੇਰੀ ਸੋਹਣੀ ਜਿੰਦੇ !ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ ਸਦਾ ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।ਹੇ ਮੇਰੀ ਸੋਹਣੀ ਜਿੰਦੇ ! ਆਖ- ਹੇ ਪ੍ਰਭੂ ! ਉਹ ਕੰਨ ਸੋਹਣੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਸ ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਨਾਨਕ ਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।੨।ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਲਿਖਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ ਉਹ ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ ਪੈਰ ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਹਨਾਂ ਵਡ-ਭਾਗੀ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ , ਜੀਵਨ-ਅਧਾਰ ਬਣਾ ਲੈਂਦੇ ਹਨ ।੩।ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।੪।੪।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

|

|

|

ਖਬਰਿਸਤਾਨ ਨੈੱਟਵਰਕ- ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੈਸੀ ਅੱਜ 14

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਡਾ. ਚਮਨ ਲਾਲ ਗੁਪਤਾ ਦਾ 7

|

|

|

ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਅੱਜ ਦੇਰ ਸ਼ਾਮ ਇੱਕ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਨੂਰਮਹਿਲ ਦੇ ਬੁਡਾਲਾ ਮੰਜਕੀ ਸਥਿਤ ਮੈਰਿਡ

|

|

|

ਜਲੰਧਰ ਪਾਸਪੋਰਟ ਦਫ਼ਤਰ 17 ਦਸੰਬਰ ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਬਕਾਇਆ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ