ਖਬਰਿਸਤਾਨ ਨੈੱਟਵਰਕ- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ, ਜਿਥੇ ਰੇਖਾ ਗੁਪਤਾ ਨੇ ਕੈਬਿਨਟ ਸਮੇਤ ਮੱਥਾ ਟੇਕਿਆ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪ੍ਰਵੇਸ਼ ਵਰਮਾ, ਅਸੀਸ ਸੂਦ, ਕਪਿਲ ਮਿਸ਼ਰਾ ਆਦਿ ਮੌਜੂਦ ਸਨ। ਰਿਪੋਰਟ ਮੁਤਾਬਕ ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵੀ ਨਤਮਸਤਕ ਹੋਣਗੇ।



