ਅੰਮ੍ਰਿਤਸਰ ‘ਚ ਡੇਰਾ ਬਿਆਸ ਮੁਖੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪਿਛਲੇ 6 ਮਹੀਨਿਆਂ ‘ਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੂਜੀ ਵਾਰ ਅੰਮ੍ਰਿਤਸਰ ਪੁੱਜੇ। ਉਨ੍ਹਾਂ ਸ਼੍ਰੀ ਦਰਬਾਰ ਸਾਹਿਬ ‘ਚ ਅੰਮ੍ਰਿਤ-ਵਾਣੀ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਉਨ੍ਹਾਂ ਦੇ ਆਉਣ ਦਾ ਸਵਾਗਤ ਕਰਨ ਲਈ ਸਵੇਰ ਤੋਂ ਹੀ ਪਲਾਜ਼ਾ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੇਖੇ ਗਏ। ਦਰਸ਼ਨ ਤੋਂ ਬਾਅਦ, ਬਾਬਾ ਆਪਣੇ ਕਾਫਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।
ਦੱਸ ਦੇਈਏ ਕਿ ਦੇਸ਼ਾਂ-ਵਿਦੇਸ਼ਾਂ ‘ਚ ਡੇਰਾ ਬਿਆਸ ਦਾ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਡੇਰੇ ਦੇ ਦੌਰੇ ਕਰ ਚੁੱਕੇ ਹਨ। ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਸੀ। ਇਸ ਐਲਾਨ ਤੋਂ ਬਾਅਦ, ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਬਾਬਾ ਗੁਰਿੰਦਰ ਸਿੰਘ ਇਸ ਸਮੇਂ ਡੇਰੇ ਦੇ ਮੁਖੀ ਹਨ ਅਤੇ ਨਵੇਂ ਬਾਬਾ ਜੀ ਉਨ੍ਹਾਂ ਦੇ ਨਾਲ ਬੈਠਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਕਾਫ਼ੀ ਰਾਜਨੀਤਿਕ ਅਤੇ ਸਮਾਜਿਕ ਪ੍ਰਭਾਵ ਹੈ।