ਖ਼ਬਰਿਸਤਾਨ ਨੈੱਟਵਰਕ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਜਾਣਕਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਲੰਮੇ ਸਮੇਂ ਬਾਅਦ ਹਰਿਮੰਦਰ ਸਾਹਿਬ ਵਿਖੇ ਪਹੁੰਚੇ , ਜਿੱਥੇ ਉਨ੍ਹਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ | ਦੱਸ ਦੇਈਏ ਕਿ ਹਰ ਰੋਜ਼ ਵੱਡੀ ਗਿਣਤੀ ‘ਚ ਸ਼ਰਧਾਲੂ ਗੋਲਡਨ ਟੈਂਪਲ ਵਿਖੇ ਨਤਮਸਤਕ ਹੁੰਦੇ ਹਨ|
Dera Beas Former Chief Gurinder Singh Dhillon paid obeisance at the Sri Darbar Sahib (Golden Temple) Amritsar pic.twitter.com/o6uULRGDKr
— Akashdeep Thind (@thind_akashdeep) June 9, 2025
ਕਈ ਦੇਸ਼ਾਂ ਚ ਡੇਰੇ ਦੇ ਕੇਂਦਰ ਹਨ
ਡੇਰਾ ਬਿਆਸ ਦਾ ਕਾਫੀ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ। ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ।
ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।