View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਲੰਧਰ ਕੈਂਟ ਬਲਾਕ ਦੀ ਪੰਚਾਇਤ ਸਮਿਤੀ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਦੇਸ ਰਾਜ ਨੂੰ ਚੇਅਰਮੈਨ ਅਤੇ ਸੁਖਵਿੰਦਰ ਕੌਰ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ।

ਇਸ ਮੌਕੇ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਕੌਰ ਥਿਆੜਾ ਨੇ ਦੋਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਇਮਾਨਦਾਰ ਅਤੇ ਸਮਾਜ ਸੇਵਾ ਨਾਲ ਜੁੜੇ ਲੋਕਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਤਾਂ ਜੋ ਇਲਾਕੇ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਦੇਸ ਰਾਜ ਅਤੇ ਸੁਖਵਿੰਦਰ ਕੌਰ ਦੀ ਨਿਯੁਕਤੀ ਨਾਲ ਪੰਚਾਇਤ ਸਮਿਤੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਮਹਿਲਾ ਸਸ਼ਕਤੀਕਰਨ ‘ਤੇ ਜ਼ੋਰ

ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਈ ਜਾ ਰਹੀ ਹੈ। ਅਜਿਹੀਆਂ ਨਿਯੁਕਤੀਆਂ ਨਾਲ ਔਰਤਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿੱਚ ਅੱਗੇ ਆਉਣ ਦਾ ਹੌਸਲਾ ਮਿਲਦਾ ਹੈ।

ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੀ ਦੇਸ ਰਾਜ ਅਤੇ ਸੁਖਵਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਪ੍ਰੋਗਰਾਮ ਵਿੱਚ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਵੀ ਮੌਜੂਦ ਰਹੇ। ਸਾਰਿਆਂ ਨੇ ਉਮੀਦ ਜਤਾਈ ਕਿ ਦੋਵੇਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਭਲਾਈ ਲਈ ਕੰਮ ਕਰਨਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅਸਾਮ ਦੇ ਕਾਰਬੀ ਆਂਗਲੋਂਗ ਇਲਾਕੇ ਵਿੱਚ ਸਿਖਲਾਈ ਦੌਰਾਨ

|

|

|

ਸ਼ੁੱਕਰਵਾਰ, ੨੩ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਇੱਕ ਮੰਦਭਾਗੀ ਘਟਨਾ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ‘ਚ ਸਰਪੰਚ ਕਤਲ ਮਾਮਲੇ ‘ਚ ਪੁਲਿਸ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ