ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਬੀਤੀ ਰਾਤ ਪਰਿਸਰ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਪਰਿਸਰ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਘਟਨਾ ਤੋਂ ਬਾਅਦ ਸੰਗਤਾਂ ‘ਚ ਰੋਸ ਹੈ। ਦੋਸ਼ੀ ਨੂੰ ਫੜ ਲਿਆ ਗਿਆ ਅਤੇ ਉਸਦੀ ਕੁੱਟ ਮਾਰ ਕੀਤੀ ਗਈ।
ਪੁਲਿਸ ਜਾਂਚ ਵਿੱਚ ਜੁਟੀ
ਇਸ ਮਾਮਲੇ ਵਿੱਚ ਬੋਲਦਿਆਂ ਏਡੀਸੀਪੀ ਜਸਰੂਪ ਬਾਠ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਆਨ ਦਰਜ ਕਰਨ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਅਜੇ ਤੱਕ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ |
ਸੁਰੱਖਿਆ ਪ੍ਰਬੰਧ ਹਾਈ ਅਲਰਟ ‘ਤੇ
ਜੂਨ ’84 ਮੌਕੇ ਗੁਰਬਾਣੀ ਦੀ ਬੇਅਦਬੀ ਕਿਸੇ ਵੱਡੀ ਸਾਜਿਸ਼ ਦਾ ਹਿੱਸਾ- ਐਡਵੋਕੇਟ ਧਾਮੀ#SriGuruGranthSahibJi #Gurbani #SGPC pic.twitter.com/4yvBCWekMS
— Shiromani Gurdwara Parbandhak Committee (@SGPCAmritsar) June 3, 2025
ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ। ਦੋਸ਼ੀ ਨੂੰ ਕੁੱਟਿਆ ਗਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਹਵਾਲੇ ਕਰ ਦਿੱਤਾ ਗਿਆ। SGPC ਨੇ ਸਖਤ ਕਾਰਵਾਈ ਦੀ ਮੰਗ ਰੱਖੀ ਹੈ| ਤਾਂ ਜੋ ਇਸ ਤਰ੍ਹਾਂ ਦੀਆ ਘਟਨਾ ਦੋਬਾਰਾ ਨਾ ਹੋ ਸਕੇ|ਉਸਨੇ ਇਹ ਕਿਉਂ ਕੀਤੀ , ਇਸ ‘ਤੇ ਅਜੇ ਵੀ ਉਸ ਨੇ ਚੁੱਪ ਸਾਧੀ ਹੋਈ ਹੈ। ਘੱਲੂਘਾਰਾ ਦਿਵਸ ਹਰ ਸਾਲ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਵਜੋਂ ਮਨਾਇਆ ਜਾਂਦਾ ਹੈ, ਜਿਸ ਦੌਰਾਨ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧ ਹਾਈ ਅਲਰਟ ‘ਤੇ ਹੈ ।