ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ। ਇਸ ਪਵਿੱਤਰ ਅਸਥਾਨ ’ਤੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿਚ ਵੱਖ-ਵੱਖ ਧਰਮਾਂ ਦੇ ਲੋਕ ਅਤੇ ਸਿੱਖ ਸ਼ਰਧਾਲੂ ਨਤਮਸਤਕ ਹੁੰਦੇ ਹਨ ਅਤੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕਰਦੇ ਹਨ। ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਇਕ ਸ਼ਰਧਾਲੂ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ| ਪ੍ਰਬੰਧਕਾਂ ਨੇ ਸ਼ਰਧਾਲੂ ਬੀਬੀ ਨੂੰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਜਾਣਕਾਰੀ ਅਨੁਸਾਰ ਮਹਿਲਾ ਸ਼ਰਧਾਲੂ ਦੀ ਪਹਿਚਾਣ ਨੀਲਮ ਵਜੋਂ ਹੋਈ | ਬੀਬੀ ਨੂੰ ਸ਼ਾਮ ਪਰਿਕਰਮਾ ਵਿਚ ਦਿਲ ਦਾ ਦੌਰਾ ਪਿਆ |ਜਿਸ ਨੂੰ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ| ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ|