DGP ਪੰਜਾਬ ਗੌਰਵ ਯਾਦਵ ਨੇ ਅੱਜ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ Spl DGPs, ADGPs, IGPs ਨਾਲ ਇੱਕ ਵਿਚਾਰ-ਵਟਾਂਦਰਾ ਕੀਤਾ।
ਇਸ ਦੌਰਾਨ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਆਪਣੀ ਡਿਊਟੀ ਨਿਭਾਅ ਰਹੀ ਹੈ। ਇਸ ਖ਼ਤਰੇ ਨਾਲ ਹਰ ਪੱਖੋਂ ਨਜਿੱਠਣ ਲਈ ਇੱਕ ਬਹੁ-ਪੱਖੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਹਰ ਅਧਿਕਾਰੀ ਪੰਜਾਬ ਦੇ ਨੌਜਵਾਨਾਂ ਅਤੇ ਭਵਿੱਖ ਦੀ ਸੁਰੱਖਿਆ ਲਈ ਵਚਨਬੱਧ ਹੈ। ਇਕੱਠੇ ਮਿਲ ਕੇ, ਸਾਡੇ ਨਾਗਰਿਕਾਂ ਦੇ ਸਮਰਥਨ ਨਾਲ, ਅਸੀਂ ਆਪਣੇ ਰਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਾਂਗੇ।ਪੰਜਾਬ ਪੁਲਸ ਸੁਰੱਖਿਆ ਅਤੇ ਸੇਵਾ ਦੇ ਆਪਣੇ ਮਿਸ਼ਨ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ।