ਖਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਜਲਦੀ ਹੀ ਮਸ਼ਹੂਰ ਟੈਲੀਵਿਜ਼ਨ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ (KBC 17) ‘ਚ ਅਮਿਤਾਭ ਬੱਚਨ ਦੇ ਨਾਲ ਹੌਟ ਸੀਟ ‘ਤੇ ਨਜ਼ਰ ਆਉਣਗੇ। ਸ਼ੋਅ ਵਿਚ ਜਿੱਤੀ ਹੋਈ ਇਨਾਮੀ ਰਾਸ਼ੀ ਦਿਲਜੀਤ ਦੋਸਾਂਝ ਹੜ੍ਹ ਪੀੜ੍ਹਤਾਂ ਨੂੰ ਦੇਣਗੇ।
ਮੀਡੀਆ ਰਿਪੋਰਟ ਮੁਤਾਬਕ ਇਹ ਖੁਲਾਸਾ ਖੁਦ ਦਿਲਜੀਤ ਨੇ ਕੀਤਾ, ਜਦੋਂ ਇੱਕ ਪ੍ਰਸ਼ੰਸਕ ਨੇ ਐਕਸ ‘ਤੇ ਉਨ੍ਹਾਂ ਤੋਂ ਪੁੱਛਿਆ ਕਿ “ਕੇਬੀਸੀ ‘ਚ ਤੁਹਾਡਾ ਅਨੁਭਵ ਕਿਵੇਂ ਰਿਹਾ?” ਇਸ ‘ਤੇ ਦਿਲਜੀਤ ਨੇ ਜਵਾਬ ਦਿੰਦਿਆਂ ਕਿਹਾ ਕਿ ਇਹ ਸਭ ਪੰਜਾਬ ਵਿੱਚ ਆਏ ਹੜ੍ਹਾਂ ਲਈ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਹੈ ਕਿ ਦਿਲਜੀਤ ਸ਼ੋਅ ‘ਚ ਜਿੱਤੀ ਰਕਮ ਨੂੰ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ।
ਹਾਲਾਂਕਿ, ਇਸ ਐਪੀਸੋਡ ਦੇ ਪ੍ਰਸਾਰਣ ਦੀ ਤਾਰੀਖ਼ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਪਰ ਖ਼ਬਰਾਂ ਮੁਤਾਬਕ ਇਸ ਮਹੀਨੇ ਦੇ ਅਖੀਰ ਤੱਕ ਇਹ ਖਾਸ ਐਪੀਸੋਡ ਪ੍ਰਸਾਰਿਤ ਹੋ ਸਕਦਾ ਹੈ।