ਖ਼ਬਰਿਸਤਾਨ ਨੈੱਟਵਰਕ: ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ.ਜੀ ਐੱਸ ਬੇਦੀ ਅੱਜ ਸ਼ਾਮ 5.30 ਵਜੇ ਦੂਰਦਰਸ਼ਨ ‘ਤੇ ਪ੍ਰੋਗਰਾਮ “ਮੇਰਾ ਪਿੰਡ ਮੇਰੇ ਖੇਤ” ਵਿੱਚ ਵਿਭਾਗ ਵੱਲੋਂ ਪਸ਼ੂਆਂ ਦੀਆਂ ਅਤੇ ਪਸ਼ੂ ਪਾਲਕਾਂ ਲਈ ਸਕੀਮਾਂ ਪ੍ਰਤੀ ਜਾਣਕਾਰੀ ਦੇਣਗੇ| ਵਿਭਾਗ ਨੇ ਜਿੱਥੇ ਜਾਨਵਰਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ| ਉਸ ਦੇ ਨਾਲ ਹੀ ਪਸ਼ੂ ਪਾਲਕਾਂ ਨੂੰ ਵੀ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਵੱਖ-ਵੱਖ ਦੁੱਧ ਉਤਪਾਦਨ ਕਰਕੇ ਰਾਜ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾ ਸਕਣ| ਇਹ ਵੀ ਦੱਸ ਦੇਈਏ ਕਿ ਡਾ.ਜੀ ਐੱਸ ਬੇਦੀ ਦਾ ਨਾਮ ਜਿੱਥੇ ਵਿਭਾਗ ‘ਚ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ| ਇਸ ਦੇ ਨਾਲ ਹੀ ਉਨ੍ਹਾਂ ਦੇ ਨਾਮ ਪੰਜਾਬ ਵਿੱਚ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕਰਨ ਦਾ ਵੀ ਸਿਹਰਾ ਜਾਂਦਾ ਹੈ| ਉਨ੍ਹਾਂ ਨੂੰ ISV ਵੱਲੋਂ ਗੋਲਡ ਮੈਡਲ ਵੀ ਪ੍ਰਾਪਤ ਹੈ| ਡਾ.ਬੇਦੀ ਦੀ ਇੱਕ ਹੋਰ ਕੋਸ਼ਸ਼ ਹੈ ਕਿ ਸਰਕਾਰ ਵੱਲੋਂ ਪਸ਼ੂ ਪਾਲਕ ਲਈ ਬਣਾਈਆਂ ਸਕੀਮਾਂ ਨੂੰ ਉਹ ਹਰੇਕ ਪਸ਼ੂ ਪਾਲਕ ਤੱਕ ਪਹੁੰਚਾਉਣਾ ਹੈ ਅਤੇ ਇਸੇ ਕੜੀ ‘ਚ ਉਹ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਦੀ ਪੰਜਾਬ ਵਿੱਚ ਵੱਖ-ਕੱਖ ਪ੍ਰੋਜੈਕਟਾਂ ਵਿੱਚ ਯੋਗਦਾਨ ਪਾ ਰਹੇ ਹਨ| ਸਾਰੇ ਪਸ਼ੂ ਪਾਲਕਾਂ ਨੂੰ ਇਨ੍ਹਾਂ ਸਕੀਮਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ|