ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਸਵੇਰੇ ਕਰੀਬ 7:30 ਵਜੇ ਸਦਰ ਥਾਣਾ ਫਗਵਾੜਾ ਦੇ ਸਰਕਾਰੀ ਕੁਆਰਟਰ ਵਿੱਚ ਵਾਪਰੀ।
ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਡੀਐਸਪੀ ਯੋਗੇਸ਼ ਸ਼ਰਮਾ ਦੀ ਹਾਲ ਹੀ ਵਿੱਚ ਚੰਡੀਗੜ੍ਹ ਵਿਖੇ ਬਦਲੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਚਾਹ ਪੀਣ ਤੋਂ ਬਾਅਦ ਜਦੋਂ ਉਹ ਆਪਣਾ ਲਾਇਸੈਂਸੀ ਹਥਿਆਰ ਸਾਫ਼ ਕਰ ਰਹੇ ਸਨ, ਤਾਂ ਅਚਾਨਕ ਗੋਲੀ ਚੱਲ ਗਈ ਜੋ ਸਿੱਧੀ ਉਨ੍ਹਾਂ ਦੀ ਛਾਤੀ ਵਿੱਚ ਜਾ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਐਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਖੁਦਕੁਸ਼ੀ।