View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰੀਂ ਹੀ ਦਰਬਾਰ ਸਾਹਿਬ ਪੁੱਜੇ। ਇਸ ਦੌਰਾਨ ਪੰਜ ਸਿੰਘ ਸਹਿਬਾਨ ਵਲੋਂ ਸ਼ਹੀਦੀ ਸਮਾਗਮ ’ਚ ਭੰਗੜੇ ਮਾਮਲੇ ’ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਜਥੇਦਾਰ ਵਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤਹਿਤ ਹਰਜੋਤ ਸਿੰਘ ਬੈਂਸ ਅੱਜ ਹੀ ਗੁਰਦੁਆਰਾ ਗੁਰ ਕੇ ਮਹਿਲ ਵਿਖੇ ਪੈਦਲ ਜਾਣਗੇ ਤੇ ਗੁਰੂ ਕੇ ਮਹਿਲ ਨੂੰ ਜਾਂਦੀਆਂ ਗਲੀਆਂ ਨੂੰ ਸਹੀ ਕਰਵਾਉਣਗੇ। ਇਸ ਦੇ ਨਾਲ ਹੀ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਵਿਖੇ ਵੀ ਉਹ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ

  ਸ੍ਰੀਨਗਰ ਵਿਖੇ ਹੋਏ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਸੰਬੰਧੀ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਪਣੀ ਗਲਤੀ ਸਵੀਕਾਰ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ 24 ਜੁਲਾਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੋਗਰਾਮ ਵਿੱਚ ਨੱਚਣ-ਗਾਉਣ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ।

1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ।


ਹਾਲਾਂਕਿ, ਜ਼ਫ਼ਰ ਵਿਦੇਸ਼ ਵਿੱਚ ਹੋਣ ਕਰਕੇ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੱਸਿਆ ਹੈ ਕਿ ਪਰਿਵਾਰਕ ਸਮਾਗਮ ਕਾਰਨ ਉਹ ਬਾਅਦ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਗੇ। ਉਨ੍ਹਾਂ ਦੀ ਮੰਗ ਮੰਨ ਲਈ ਗਈ ਹੈ।

ਗਾਇਕ ਬੀਰ ਸਿੰਘ ਮੰਗ ਚੁੱਕੇ ਮੁਆਫੀ

ਵਿਵਾਦ ਉੱਠਦੇ ਹੀ ਬੀਰ ਸਿੰਘ ਨੇ ਮੁਆਫ਼ੀ ਮੰਗੀ ਸੀ। ਸ੍ਰੀਨਗਰ ਵਿੱਚ ਹੋਏ ਪ੍ਰੋਗਰਾਮ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ। ਪ੍ਰੋਗਰਾਮ ਦੇ ਅਗਲੇ ਹੀ ਦਿਨ 25 ਜੁਲਾਈ ਨੂੰ ਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਜਨਤਕ ਤੌਰ ‘ਤੇ ਮੁਆਫ਼ੀ ਮੰਗੀ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਪੂਰੇ ਸੰਗੀਤਕ ਕਰੀਅਰ ਵਿੱਚ ਮੈਂ ਹਮੇਸ਼ਾ ਸਾਫ਼-ਸੁਥਰੇ ਅਤੇ ਸਤਿਕਾਰਯੋਗ ਗੀਤ ਗਾਏ ਹਨ। ਜੋ ਵੀ ਸੇਵਾ ਦਿੱਤੀ ਜਾਵੇਗੀ, ਮੈਂ ਉਸਨੂੰ ਨਿਮਰਤਾ ਨਾਲ ਸਵੀਕਾਰ ਕਰਾਂਗਾ।

ਬੀਰ ਸਿੰਘ ਨੇ ਕਿਹਾ ਕਿ ਮੈਂ ਆਸਟ੍ਰੇਲੀਆ ਤੋਂ ਸਿੱਧਾ ਸ੍ਰੀਨਗਰ ਪਹੁੰਚਿਆ ਸੀ। ਉੱਥੇ ਮੋਬਾਈਲ ਨੈੱਟਵਰਕ ਬੰਦ ਸੀ, ਜਿਸ ਕਾਰਨ ਮੈਨੂੰ ਪ੍ਰੋਗਰਾਮ ਦੀ ਪ੍ਰਕਿਰਤੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ। ਜਦੋਂ ਮੈਨੂੰ ਸਟੇਜ ‘ਤੇ ਅਹਿਸਾਸ ਹੋਇਆ ਕਿ ਇਹ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਹੈ, ਤਾਂ ਮੈਂ ਤੁਰੰਤ ਆਪਣੀ ਗਲਤੀ ਮੰਨ ਲਈ, ਸੰਗਤ ਤੋਂ ਮੁਆਫ਼ੀ ਮੰਗੀ, ਆਪਣੇ ਜੁੱਤੇ ਉਤਾਰੇ ਅਤੇ ‘ਸ਼ਲੋਕ ਮਹਲਾ 9’ ਦਾ ਪਾਠ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਸਭ ਤੋਂ ਵੱਡੀ ਗਲਤੀ ਮੇਰੀ ਮੈਨੇਜਮੈਂਟ ਟੀਮ ਦੀ ਸੀ, ਜਿਸ ਨੇ ਮੈਨੂੰ ਇਸ ਧਾਰਮਿਕ ਪ੍ਰੋਗਰਾਮ ਦੀ ਗੰਭੀਰਤਾ ਨਹੀਂ ਦੱਸੀ। ਮੈਂ ਉਸ ਟੀਮ ਨੂੰ ਹਟਾ ਦਿੱਤਾ ਹੈ ਅਤੇ ਭਵਿੱਖ ਵਿੱਚ ਮੈਂ ਪੂਰੀ ਸ਼ਾਨ ਅਤੇ ਜਾਣਕਾਰੀ ਨਾਲ ਕਿਸੇ ਵੀ ਸਮਾਗਮ ਵਿੱਚ ਹਿੱਸਾ ਲਵਾਂਗਾ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਆਦਮਪੁਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 220 ਕੇ.ਵੀ. ਅਲਾਵਲਪੁਰ ਸਬ-ਸਟੇਸ਼ਨ ਤੋਂ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ