ਡਾਕਟਰ ਸ਼ਰੂਤੀ ਸ਼ੁਕਲਾ ਸਹਾਇਕ ਡਾਇਰੈਕਟਰ ਗਾਈਡੈਂਸ ਐਂਡ ਕੌਂਸਲਿੰਗ ਸੈਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀ ਸਮੂਹ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਦੇ ਨਾਲ ਨਾਲ ਇਮਤਿਹਾਨਾਂ ਦੀ ਤਿਆਰੀ ਸੰਬੰਧੀ ਨੁਕਤੇ ਅਤੇ ਇਮਤਿਹਾਨਾਂ ਦੇ ਵਿੱਚ ਨਕਲ ਦੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਉਣ ਸੰਬੰਧੀ ਸਵੇਰ ਦੀ ਸਭਾ ਵਿੱਚ ਸੈਮੀਨਾਰ ਕਰਵਾਏ ਗਏ। ਇਸ ਲੜੀ ਤਹਿਤ ਜ਼ਿਲ੍ਹਾ ਜਲੰਧਰ ਦੇ ਸਕੂਲ ਆਫ ਐਮੀਨੈਂਸ ਕਰਤਾਰਪੁਰ ਪ੍ਰਿੰਸੀਪਲ ਨਵਤੇਜ ਸਿੰਘ ਬੱਲ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਦਰਸਾਏ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਗਈ। ਡਾਕਟਰ ਸੁਰਜੀਤ ਲਾਲ ਜ਼ਿਲਾ ਗਾਈਡੈਂਸ ਕੌਂਸਲਰ ਸੇਵਾ ਮੁਕਤ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਮਾਂ ਸਾਰਨੀ ਤਿਆਰ ਕਰਕੇ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸੇਵਾ ਮੁਕਤ ਅਧਿਆਪਕ ਅਮਰੀਕ ਸਿੰਘ ਪ੍ਰਧਾਨ ਸਮਾਜ ਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣੇ ਲਕਸ਼ ਦੀ ਪ੍ਰਾਪਤੀ ਲਈ ਦਿਨ ਰਾਤ ਮਿਹਨਤ ਕਰਨ ਪ੍ਰੇਰਿਤ ਕੀਤਾ ਗਿਆ। ਦਸਵੀਂ ਅਤੇ ਬਾਰਵੀਂ ਜਮਾਤ ਤੋਂ ਬਾਅਦ ਰੋਜ਼ਗਾਰ ਦੇ ਨਵੇਂ ਪੈਦਾ ਹੋ ਰਹੇ ਮੌਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ। ਸ਼੍ਰੀ ਨਜੀਰ ਵੱਲੋਂ ਮੰਚ ਸੰਚਾਲਣ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੋਣਹਾਰ ਪੰਜ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਟਾਫ ਕੁਲਵਿੰਦਰ ਕੌਰ ਵਾਇਸ ਪ੍ਰਿੰਸੀਪਲ, ਅਨਹਦ ਪੁਰੀ, ਵੇਦ ਪ੍ਰਕਾਸ਼ ਕੈਰੀਅਰ ਅਧਿਆਪਕ, ਸੁਨੀਲ ਭਾਗਰਾ, ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ ।