View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਦਿੱਲੀ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੀ ਭਾਜਪਾ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦੱਸ ਦੇਈਏ ਕਿ ਰਾਜਧਾਨੀ ਤੋਂ ਪ੍ਰਦੂਸ਼ਣ ਘਟਾਉਣ ਲਈ ਕੁਝ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ 1 ਨਵੰਬਰ, 2025 ਤੋਂ ਦਿੱਲੀ ਵਿੱਚ ਸਿਰਫ਼ BS6, CNG ਅਤੇ ਇਲੈਕਟ੍ਰਿਕ ਵਾਹਨ ਹੀ ਚੱਲਣਗੇ। ਡੀਜ਼ਲ ਅਤੇ ਹੋਰ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ANPR ਕੈਮਰੇ ਲਗਾਏ ਜਾਣਗੇ

ਇਸ ਦੇ ਨਾਲ, ਦਿੱਲੀ ਵਿੱਚ ਪੁਰਾਣੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ANPR (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਜਾਣਗੇ। ਇਹ ਨਿਯਮ ਖਾਸ ਤੌਰ ‘ਤੇ ਭਾਰੀ ਵਾਹਨਾਂ ਅਤੇ ਵਪਾਰਕ ਵਾਹਨਾਂ ਨੂੰ ਰੋਕਣ ਲਈ ਲਿਆ ਗਿਆ ਹੈ।

ਇਸ ਕਾਰਨ ਲਿਆ ਗਿਆ ਫੈਸਲਾ

ਦਰਅਸਲ, ਸਰਦੀਆਂ ਦੀ ਸ਼ੁਰੂਆਤ ਤੋਂ ਹੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਹੋ ਜਾਂਦੀ ਹੈ। ਇਸ ਵਿਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਹ ਫੈਸਲਾ ਲਿਆ ਹੈ ਤਾਂ ਜੋ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ, ਉਨ੍ਹਾਂ ਵਾਹਨਾਂ ਦੇ ਦਿੱਲੀ ਵਿੱਚ ਦਾਖਲੇ ‘ਤੇ ਪਾਬੰਦੀ ਲਗਾਈ ਜਾਵੇ ਜੋ ਬਹੁਤ ਜ਼ਿਆਦਾ ਪ੍ਰਦੂਸ਼ਣ ਪੈਦਾ ਕਰਦੇ ਹਨ।

ਪੈਟਰੋਲ-ਡੀਜ਼ਲ ਨਹੀਂ ਦਿੱਤਾ ਜਾਵੇਗਾ

ਇਸ ਦੇ ਨਾ ਹੀ ਦਿੱਲੀ ਵਿੱਚ ਚੱਲਣ ਵਾਲੇ 10 ਸਾਲ ਪੁਰਾਣੇ ਡੀਜ਼ਲ ਤੋਂ ਲੈ ਕੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਖਟਾਰਾ (END OF LIFE) ਮੰਨਿਆ ਜਾਵੇਗਾ। ਇਨ੍ਹਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੈਟਰੋਲ ਪੰਪਾਂ ‘ਤੇ ਏਐਨਪੀਆਰ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਇਨ੍ਹਾਂ ਵਾਹਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਰੋਕਿਆ ਜਾ ਸਕੇ। ਜੇ ਕੋਈ ਵਿਅਕਤੀ ਇਸ ਨਿਯਮ ਦੀ ਉਲੰਘਣਾ ਕਰਦਾ ਹੈ, ਤਾਂ ਉਸਦੀ ਗੱਡੀ ਨੂੰ ਜ਼ਬਤ ਕੀਤਾ ਜਾ ਸਕਦਾ ਹੈ ਤੇ ਮੋਟਰ ਵਾਹਨ ਐਕਟ 1989 ਦੇ ਤਹਿਤ ਉਸ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਦਰਅਸਲ, ਇਹ ਨਿਯਮ 2014 ਅਤੇ 2018 ਦੇ ਹੁਕਮਾਂ ਨਾਲ ਸਬੰਧਤ ਹੈ, ਜਿਸ ਵਿੱਚ NGT ਅਤੇ ਸੁਪਰੀਮ ਕੋਰਟ ਨੇ ਇਨ੍ਹਾਂ ਪੁਰਾਣੇ ਵਾਹਨਾਂ ਦੀ ਪਾਰਕਿੰਗ ਅਤੇ ਸੰਚਾਲਨ ‘ਤੇ ਪਾਬੰਦੀ ਲਗਾਈ ਸੀ। ਹੁਣ 2025 ਤੋਂ ਸਰਕਾਰ ਤੇਲ ਦੀ ਸਪਲਾਈ ਵੀ ਬੰਦ ਕਰ ਰਹੀ ਹੈ ਤਾਂ ਜੋ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। 

ਜੇ ਤੁਹਾਡਾ ਵਾਹਨ ਇਸ ਨਿਯਮ ਦੇ ਦਾਇਰੇ ਵਿੱਚ ਆਉਂਦਾ ਹੈ, ਤਾਂ ਤੁਹਾਡੇ ਕੋਲ ਦੋ ਵਿਕਲਪ ਹਨ – ਪਹਿਲਾਂ, ਸਰਕਾਰੀ ਸਕ੍ਰੈਪਿੰਗ ਸੈਂਟਰ ‘ਤੇ ਵਾਹਨ ਨੂੰ ਸਕ੍ਰੈਪ ਕਰਵਾਓ, ਜਿਸ ਦੇ ਬਦਲੇ ਵਿੱਚ ਸਰਕਾਰ ਵੱਲੋਂ ਕੁਝ ਪ੍ਰੋਤਸਾਹਨ ਦਿੱਤੇ ਜਾ ਸਕਦੇ ਹਨ, ਦੂਜਾ, ਵਾਹਨ ਨੂੰ NCR ਖੇਤਰ ਤੋਂ ਬਾਹਰ ਤਬਦੀਲ ਕਰੋ, ਜਿਸ ਲਈ NOC ਯਾਨੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨਾ ਲਾਜ਼ਮੀ ਹੋਵੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਦੇਰ ਰਾਤ ਦੋ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਰਿਹਾਇਸ਼ੀ ਇਲਾਕੇ ‘ਚ ਸਾਂਭਰ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਵਿੱਚ 20 ਜਨਵਰੀ, ਮੰਗਲਵਾਰ ਨੂੰ ਜ਼ਿਲ੍ਹੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ MBD ਮਾਲ ਦੇ ਸਾਹਮਣੇ ਇੱਕ 50

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਕੁੜੀ ਅਮਨਪ੍ਰੀਤ ਕੌਰ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ ਸਵੇਰੇ-ਸਵੇਰੇ ਪੁਲਿਸ ਅਤੇ

|

|

|

ਖ਼ਬਰਿਸਤਾਨ ਨੈੱਟਵਰਕ:ਸਪੇਨ ਦੇ ਕੌਰਡੋਬਾ ਸੂਬੇ ਵਿੱਚ ਐਤਵਾਰ ਰਾਤ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ