ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਅਧੀਨ ਪੈਂਦੀ ਸਰਹਿੰਦ ਰੇਲਵੇ ਲਾਈਨ ‘ਤੇ ਇੱਕ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇੱਕ ਮਾਲ ਗੱਡੀ ਦੇ ਇੰਜਣ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਦਕਿ ਮਾਲ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਡਰਾਈਵਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਜਾਂਚ ਏਜੰਸੀਆਂ ਨੂੰ ਇਸ ਧਮਾਕੇ ਵਿੱਚ ਆਰ.ਡੀ.ਐਕਸ (RDX) ਦੀ ਵਰਤੋਂ ਹੋਣ ਦਾ ਖ਼ਦਸ਼ਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਧਮਾਕੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਫਿਲਹਾਲ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਸਥਿਤੀ ‘ਤੇ ਨਜ਼ਰ ਬਣਾਈਆਂ ਹੋਈਆਂ ਹਨ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।



