ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉੱਥੇ ਹੀ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਹੈ, ਇਸ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਸਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ।
ਜਾਣਕਾਰੀ ਦੇ ਮੁਤਾਬਿਕ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਪਰ ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੱਥ ਪੈਰ ਇੱਕਦਮ ਠੰਢੇ ਹੋ ਗਏ ਸਨ, ਜਿਸ ਤੋਂ ਬਾਅਦ ਸਾਰਿਆਂ ਨੇ ਉਨ੍ਹਾਂ ਦੇ ਹੱਥ ਪੈਰ ਝੱਸੇ ਤੇ ਫਿਰ ਐਂਬੂਲੈਸ ‘ਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਹੈ।
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅੱਜ ਚੰਡੀਗੜ੍ਹ ‘ਚ ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਏਕਤਾ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡਾ 11 ਫਰਵਰੀ ਤੋਂ 13 ਫਰਵਰੀ ਤੱਕ ਪ੍ਰੋਗਰਾਮ ਹੈ।
ਦੱਸ ਦਈਏ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ।
ਸ਼ੰਭੂ ਮੋਰਚੇ ‘ਤੇ ਵੀ ਕਿਸਾਨ 13 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਸ਼੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪਰਵ ਅੱਜ ਮਨਾਇਆ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਆਗੂ ਸਭ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਏਕਤਾ ਮੀਟਿੰਗ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਕਿਸਾਨ ਖਨੌਰੀ ਵੀ ਜਾਣਗੇ।