ਮੋਗਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਸਮੇਤ ਕਈ ਵੱਡੇ ਲੀਡਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ । ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਲੜਦੇ ਰਹੇ ਹਾਂ ਅਤੇ ਭਵਿੱਖ ਵਿੱਚ ਵੀ ਲੜਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ, ਵੱਖ-ਵੱਖ ਥਾਵਾਂ ‘ਤੇ ਮਹਾਪੰਚਾਇਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਹਾਪੰਚਾਇਤਾਂ ਲਈ ਸਾਡੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ, ਜਿਸ ਵਿੱਚ ਸਾਰੇ ਕਿਸਾਨ ਸੰਗਠਨਾਂ ਦੇ ਆਗੂ ਪਹੁੰਚ ਰਹੇ ਹਨ।
ਟਰੈਕਟਰ ਮਾਰਚ ਕੱਢਣ ਦਾ ਕੀਤਾ ਐਲਾਨ
ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਅੱਜ 45ਵਾਂ ਦਿਨ ਹੈ| ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾ ਰਹੇ। ਉਨ੍ਹਾਂ ਨੇ ਕਿਸੇ ਨਾਲ ਵਿ ਮੁਲਾਕਾਤ ਕਰਨ ਨੂੰ ਮਨ੍ਹਾਂ ਕਰ ਦਿੱਤਾ ਹੈ |
ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ‘ਚ ਜਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 13 ਜਨਵਰੀ ਨੂੰ ਦੇਸ਼ ਭਰ ਵਿੱਚ ਨਵੀਂ ਖੇਤੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।