ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਕਈ ਇਲਾਕਿਆਂ ‘ਚ ਕਿਸਾਨਾਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਬੀਤੀ ਦਿਨੀਂ ਹੋਈ ਮੀਟਿੰਗ ‘ਚ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਵਿਰੋਧ ‘ਚ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ 20 ਅਗਸਤ ਨੂੰ ਕੁੱਕੜ ਪਿੰਡ ‘ਚ ਮਹਾਂ ਰੈਲੀ ਕੱਢਣ ਦਾ ਐਲਾਨ ਕੀਤਾ ਹੈ।
ਜਲੰਧਰ ‘ਚ ਕੱਢਿਆ ਗਿਆ ਮੋਟਰਸਾਈਕਲ ਮਾਰਚ
ਇਹ ਰੈਲੀ ਜਲੰਧਰ ‘ਚ ਕੁੱਕੜ ਪਿੰਡ ਤੋਂ ਸ਼ੁਰੂ ਹੋਈ ਅਤੇ ਰਹਿਮਾਨਪੁਰ, ਸੋਫੀ ਪਿੰਡ ਸਮੇਤ ਕਈ ਪਿੰਡਾਂ ਵਿੱਚੋਂ ਲੰਘੀ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਰਾਏ ਅਤੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਜਨਰਲ ਸਕੱਤਰ ਸਰਵਣ ਐਸ. ਪੰਧੇਰ ਦੀ ਅਗਵਾਈ ਹੇਠ ਆਯੋਜਿਤ ਇਸ ਰੈਲੀ ਵਿੱਚ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ । ਉੱਥੇ ਹੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਨੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿੱਚ Land Pooling Policy ਦੇ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ।
The farmer bikers of @KissanMajdoor Kisan Majdoor Sangharsh Committee Panjab started their protest against the #LandPoolingPolicy of @BhagwantMann in Jandiala Guru, Amritsar. pic.twitter.com/ZKxOzy6LN8
— Kisan Majdoor Morcha (@KMajdoormorcha) August 11, 2025
ਇੱਕ ਇੰਚ ਵੀ ਜ਼ਮੀਨ ਨਹੀਂ ਦੇਣਗੇ-ਕਿਸਾਨ
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਰਾਏ ਨੇ ਕਿਹਾ- ਕਿਸੇ ਨੂੰ ਵੀ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਲੈਣ ਦਿੱਤੀ ਜਾਵੇਗੀ, ਇਹ ਮੇਰਾ ਸਾਡੇ ਕਿਸਾਨ ਭਰਾਵਾਂ ਨਾਲ ਵਾਅਦਾ ਹੈ। ਇਸ ਰੈਲੀ ਦਾ ਐਲਾਨ ਸਾਰੇ ਕਿਸਾਨ ਸੰਗਠਨਾਂ ਨੇ ਰਲ ਕੀਤਾ ਸੀ। ਦਿੱਲੀ ਦੇ ਲੋਕ ਕਿਸਾਨਾਂ ਨੂੰ ਲੁੱਟਣ ਲਈ ਤਿਆਰ ਹਨ। ਅਸੀਂ ਦਿੱਲੀ ਦੇ ਲੋਕਾਂ ਨੂੰ ਦੁਬਾਰਾ ਦਿੱਲੀ ਦਾ ਰਸਤਾ ਦਿਖਾਵਾਂਗੇ।
ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੀ ਇੱਕ ਮਹੱਤਵਪੂਰਨ ਯੋਜਨਾ ਮੀਟਿੰਗ ਜਲੰਧਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਨੇ ਕੀਤੀ। ਇਸ ਮੀਟਿੰਗ ਵਿੱਚ “ਖੇਤ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ” ਕਿਸਾਨ ਮਹਾਂਪੰਚਾਇਤ ਦੀ ਤਿਆਰੀ ਕੀਤੀ ਗਈ।
ਜਿਸ ਦੇ ਵਿਰੋਧ ‘ਚ ਅੱਜ 11 ਅਗਸਤ ਨੂੰ ਮੋਟਰਸਾਈਕਲ ਮਾਰਚ ਦਾ ਐਲਾਨ ਕੀਤਾ ਸੀ । ਕਿਸਾਨਾਂ ਨੇ ਮੀਟਿੰਗ ਕਿਹਾ ਕਿ ਜੇਕਰ ਸਰਕਾਰ ਕਿਸਾਨ ਹਿਤੈਸ਼ੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਿਸਾਨਾਂ ਨਾਲ ਆਹਮੋ-ਸਾਹਮਣੇ ਬੈਠ ਕੇ ਇਸ ਪੋਲਿਸੀ ਬਾਰੇ ਗੱਲ ਕਰਨ। ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ।