ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ ਬੱਸ ਹਾਦਸੇ ਦੇ ਪੀੜਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 34 ਲੋਕ ਜ਼ਖ਼ਮੀ ਹੋਏ ਸਨ। ਰਾਜ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਪ੍ਰਤੀ ਮ੍ਰਿਤਕ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ 34 ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।