ਖ਼ਬਰਿਸਤਾਨ ਨੈੱਟਵਰਕ- ਪੰਜਾਬ ਭਾਰੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਬੀਤੇ ਦਿਨੀਂ ਪੰਜਾਬ ਸਰਕਾਰ ਨੇ 30 ਅਗਸਤ ਤੱਕ ਸਕੂਲਾਂ ਵਿਚ ਕੀਤੀਆਂ ਛੁੱਟੀਆਂ ਵਿਚ ਵਾਧਾ ਕਰਦੇ ਹੋਏ 3 ਸਤੰਬਰ ਤੱਕ ਵਧਾ ਦਿੱਤੀਆਂ ਸਨ। ਹੁਣ ਨਵੀਂ ਅਪਡੇਟ ਆਈ ਹੈ ਕਿ ਕਿ ਹੁਣ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੋਲੀਟੈਕਨਿਕ ਇੰਸਟੀਚਿਊਟ ਵੀ 3 ਸਤੰਬਰ ਤੱਕ ਬੰਦ ਰਹਿਣਗੇ।
ਸਿੱਖਿਆ ਮੰਤਰੀ ਨੇ ਕੀਤਾ ਐਲਾਨ
Due to continuous heavy rainfall across Punjab since last night, all colleges, universities, and polytechnic institutes will also remain closed till 3rd September 2025 with immediate effect.
The responsibility for the well-being of students residing in hostels lies with the…
— Harjot Singh Bains (@harjotbains) September 1, 2025
ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਲਾਨ ਕੀਤਾ ਹੈ।ਉਨ੍ਹਾਂ ਲਿਖਿਆ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।