ਖਬਰਿਸਤਾਨ ਨੈੱਟਵਰਕ– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਟਿਵ ਹੋਣਾ ਸ਼ੁਰੂ ਹੋ ਗਏ ਹਨ। ਅੱਜ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ।
ਮਜੀਠੀਆ ਬਾਰੇ ਕੈਪਟਨ ਦਾ ਬਿਆਨ
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਅਤੇ ਫਰੀਦਕੋਟ ਜਨਤਕ ਮੀਟਿੰਗ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਕਿਹਾ ਕਿ ਇਕ ਮਾਮਲੇ ਦੀ ਦੋ ਵਾਰ ਜਾਂਚ ਨਹੀਂ ਹੋ ਸਕਦੀ। ਉਨ੍ਹਾਂ ਕਿਹਾ “ਜਦ ਮਾਮਲੇ ਦੀ ਜਾਂਚ ਇਕ ਵਾਰ ਕਰ ਕੇ ਹਾਈ ਕੋਰਟ ਨੂੰ ਸੌਂਪੀ ਜਾ ਚੁੱਕੀ ਹੈ ਤਾਂ ਦੁਬਾਰਾ ਜਾਂਚ ਕਰਵਾਉਣ ਦਾ ਕੋਈ ਮਤਲਬ ਨਹੀਂ ਬਣਦਾ। ਉਨ੍ਹਾਂ ਕਿਹਾ ਹਾਈ ਕੋਰਟ ਦੱਸੇ ਜਾਂਚ ਠੀਕ ਹੈ ਜਾਂ ਨਹੀਂ, ਮੁੱਖ ਮੰਤਰੀ ਕਿਵੇਂ ਦੱਸ ਸਕਦਾ ਕਿ ਇਹ ਜਾਂਚ ਠੀਕ ਨਹੀਂ। ਇਕ ਅਪਰਾਧ ’ਚ ਦੋ ਵਾਰ ਜਾਂਚ ਨਹੀਂ ਹੋ ਸਕਦੀ।
ਤਰਨਤਾਰਨ ਚੋਣਾਂ ਅਸੀਂ ਜਿਤਾਂਗੇ
ਇਸ ਦੇ ਨਾਲ ਹੀ ਉਨ੍ਹਾਂ ਰਾਜਾ ਵੜਿੰਗ ‘ਤੇ ਤਿੱਖਾ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਤਰਨਤਾਰਨ ਜ਼ਿਮਨੀ ਚੋਣਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਉਥੇ ਨਹੀਂ ਗਏ ਪਰ ਸਾਡੀ ਪਾਰਟੀ ਬਹੁਤ ਮਜ਼ਬੂਤ ਹੈ ਤੇ ਅਸੀਂ ਜ਼ਰੂਰ ਇਹ ਚੋਣ ਜਿੱਤਾਂਗੇ। ਭਾਜਪਾ ਪੰਜਾਬ ਵਿਚ ਇਕੱਲੇ ਹੀ ਚੋਣ ਲੜੇਗੀ ਤੇ ਜਿੱਤ ਕੇ ਪੰਜਾਬ ’ਚ ਵਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਵੇਗੀ।