ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਪਟਿਆਲਾ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਇਲਾਜ ਲਈ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਗੋਲੀ ਲੱਗਣ ਨਾਲ ਚਾਹਲ ਦੀ ਛਾਤੀ ਵਿੱਚ ਗੰਭੀਰ ਸੱਟ ਲੱਗੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੌਰਾਨ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੋਟ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।