ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਹ ਧਾਰਮਕ ਸਮਾਗਮ ਡਾ. ਸਿੰਘ ਦੀ ਰਿਹਾਇਸ਼ ਉਤੇ ਕਰਵਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਪੁੱਜੇ।
ਪਤਨੀ ਗੁਰਸ਼ਰਨ ਕੌਰ ਨੇ ਕੀਤਾ ਕੀਰਤਨ
ਭੋਗ ਸਮਾਗਮ ਦੌਰਾਨ ਡਾ.ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਕੀਰਤਨ ਕੀਤਾ। ਅੰਤਿਮ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਸ਼ਾਮਲ ਹੋਏ।
ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ
ਦੱਸ ਦੇਈਏ ਕਿ ਰਿਹਾਇਸ਼ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ। ਜਿਸ ਵਿਚ ਕਈ ਵੱਡੇ ਚਿਹਰੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ।
CM ਭਗਵੰਤ ਸਿੰਘ ਮਾਨ ਵੀ ਪੁੱਜੇ
ਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੁੱਜੇ।ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਡਾ. ਸਿੰਘ ਨੂੰ ਅੰਤਿਮ ਵਿਦਾਈ ਦਿੱਤੀ।
ਡਾ. ਸਿੰਘ ਬਾਰੇ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਕਿਹਾ ਜਾਂਦਾ ਹੈ। ਉਨ੍ਹਾਂ ਨੇ 2004 ਤੋਂ 2014 ਦਰਮਿਆਨ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।