ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪਟੀਸ਼ਨਕਰਤਾ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਖ਼ਤ ਫਟਕਾਰ ਲਗਾਈ। ਇਸ ਦੇ ਬਾਵਜੂਦ ਵਿਦਿਆਰਥੀਆਂ ਨੇ ਆਉਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੈਨੇਟ ਚੋਣਾਂ ਦੀ ਮਿਤੀ ਦਾ ਲਿਖਤੀ ਰੂਪ ‘ਚ ਐਲਾਨ ਹੋਣ ਤੱਕ ਵਿਦਿਆਰਥੀ ਕਿਸੇ ਵੀ ਯੂਨੀਵਰਸਿਟੀ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈਣਗੇ। ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਝਿੜਕ ਨੂੰ ਵੀ ਅਣਗੌਲਿਆ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਸੁਣਵਾਈ ਦੌਰਾਨ ਕਿਹਾ ਕਿ ਚੋਣਾਂ ਦੀ ਖ਼ਾਤਰ ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਪ੍ਰਣਾਲੀ ਦੀ ਬਲੀ ਨਹੀਂ ਦਿੱਤੀ ਜਾ ਸਕਦੀ। ਵਿਦਿਆਰਥੀਆਂ ਨੂੰ ਪਹਿਲਾਂ ਸੱਤ ਦਿਨ ਪੜ੍ਹਾਈ ਕਰਨੀ ਪਵੇਗੀ।
20 ਨਵੰਬਰ ਨੂੰ ਸੱਦੀ ਮੀਟਿੰਗ
ਯੂਨੀਵਰਸਿਟੀ ਵੱਲੋਂ ਵੱਖ-ਵੱਖ ਵਿਭਾਗਾਂ ਲਈ ਸਮੈਸਟਰ-ਵਾਰ ਪ੍ਰੀਖਿਆਵਾਂ 18 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ । ਯੂਨੀਵਰਸਿਟੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ, ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਜ਼ਿਆਦਾਤਰ ਵਿਭਾਗਾਂ ਦੀਆਂ ਪ੍ਰੀਖਿਆਵਾਂ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੀਆਂ ਹਨ। ਅੰਦੋਲਨ ਵਿੱਚ ਸ਼ਾਮਲ ਵੱਖ-ਵੱਖ ਵਿਦਿਆਰਥੀ ਯੂਨੀਅਨਾਂ ਦੇ ਆਗੂਆਂ ਦੀ ਇੱਕ ਮੀਟਿੰਗ 20 ਨਵੰਬਰ ਨੂੰ ਬੁਲਾਈ ਗਈ ਹੈ।