ਖ਼ਬਰਿਸਤਾਨ ਨੈੱਟਵਰਕ: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣਗੇ। ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਮੈਨ ਬਣਾਇਆ ਗਿਆ ਹੈ। ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ।
ਰਿਪੋਰਟਾਂ ਮੁਤਾਬਕ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਬਣਾਈ ਗਈ ਭਰਤੀ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਸਾਰੇ ਅਕਾਲੀ ਆਗੂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ‘ਤੇ ਸਹਿਮਤ ਪ੍ਰਗਟਾਈ ਸੀ।