ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਜ਼ੀ ਗੁੱਲਾ ਨੇੜੇ ਬਾਇਕ ਸਵਾਰ ਨੌਜਵਾਨਾਂ ਵੱਲੋਂ ਲਕੜੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੌਕੇ ‘ਤੇ ਭਾਰੀ ਹੰਗਾਮਾ ਹੋਇਆ। ਲੋਕਾਂ ਨੇ ਤਿੰਨੋਂ ਨੌਜਵਾਨਾਂ ਦੀ ਜੰਮ ਕੇ ਛਿੱਤਰ ਪਰੇਡ ਕੀਤੀ। ਪਰਿਵਾਰਕ ਮੈਂਬਰਾਂ ਨੇ ਤਿੰਨੋਂ ਨੌਜਵਾਨਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
ਮਿਲੀ ਜਾਣਕਾਰੀ ਅਨੁਸਾਰ, ਇੱਕ ਪਿਤਾ ਆਪਣੀ ਧੀ ਨਾਲ ਬਾਈਕ ‘ਤੇ ਦਹੀਂ-ਭੱਲੇ ਲੈ ਕੇ ਘਰ ਜਾ ਰਿਹਾ ਸੀ। ਇਸੇ ਦੌਰਾਨ ਬਾਈਕ ਸਵਾਰ ਤਿੰਨ ਨੌਜਵਾਨ ਲੜਕੀ ਵੱਲ ਦੇਖਦੇ ਹੋਏ ਨਿਕਲੇ। ਪਿਤਾ ਦਾ ਦੋਸ਼ ਹੈ ਕਿ ਨੌਜਵਾਨਾਂ ਨੇ ਉਸ ਦੀ ਧੀ ਨਾਲ ਛੇੜਛਾੜ ਕੀਤੀ ਹੈ, ਜਿਸ ਨੂੰ ਲੈ ਕੇ ਮੌਕੇ ‘ਤੇ ਹੰਗਾਮਾ ਸ਼ੁਰੂ ਹੋ ਗਿਆ ਅਤੇ ਪਿਤਾ ਤੇ ਨੌਜਵਾਨਾਂ ਵਿਚਾਲੇ ਹੱਥੋਪਾਈ ਹੋ ਗਈ।
ਦੂਜੇ ਪਾਸੇ, ਤਿੰਨੋਂ ਨੌਜਵਾਨਾਂ ਨੇ ਮਾਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਲੜਕੀ ਵੱਲ ਦੇਖਿਆ ਸੀ, ਪਰ ਕੋਈ ਛੇੜਛਾੜ ਨਹੀਂ ਕੀਤੀ। ਲੋਕਾਂ ਨੇ ਉਨ੍ਹਾਂ ਤੋਂ ਦਸਤਾਵੇਜ਼ ਦਿਖਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਦਸਤਾਵੇਜ਼ ਚੈੱਕ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਛੱਡਿਆ ਜਾਵੇਗਾ, ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ। ਕਾਫ਼ੀ ਦੇਰ ਤੱਕ ਚੱਲੇ ਹੰਗਾਮੇ ਤੋਂ ਬਾਅਦ ਤਿੰਨਾਂ ਨੌਜਵਾਨਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ ਗਿਆ।