View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਮੁਤਾਬਿਕ ਸਰਕਾਰੀ ਬੱਸਾਂ ਉੱਤੇ ਬ੍ਰੇਕ ਲਗਾ ਦਿੱਤੀ ਹੈ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਦੂਜੇ ਪਾਸੇ ਸਰਕਾਰ ਨਾਲ ਮੀਟਿੰਗ ਵੀ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤੈਅ ਹੋਵੇਗੀ। ਇਸ ਤੋਂ ਇਲਾਵਾ 12 ਫਰਵਰੀ ਯਾਨੀ ਭਲਕੇ ਯੂਨੀਅਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਯੂਨੀਅਨ ਨੇ ਐਲਾਨ ਕੀਤਾ ਸੀ ਕਿ ਨਿੱਜੀਕਰਨ ਖਿਲਾਫ ਪ੍ਰਦਰਸ਼ਨ ਦੌਰਾਨ ਸਾਡੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਜੇਲ੍ਹਾਂ ਵਿੱਚ ਬੰਦ ਹਨ। ਸੂਬੇ ਵਿੱਚ ਲਗਭਗ 7200 ਦੇ ਕਰੀਬ ਬੱਸਾਂ ਰੋਡਵੇਜ਼ ਦੇ ਬੇੜੇ ਵਿੱਚ ਹਨ, ਜੋ ਬੰਦ ਕਰ ਦਿੱਤੀਆਂ ਗਈਆਂ ਹਨ।

ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤਾ ਜਾਂ ਰਿਹੈ ਵਿਰੋਧ ਪ੍ਰਦਰਸ਼ਨ

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਨ ਕਿ ਕਿਲੋਮੀਟਰ ਸਕੀਮ ਨੂੰ ਬੰਦ ਕੀਤੀ ਜਾਵੇ ਅਤੇ ਠੇਕਾ ਮੁਲਾਜ਼ਮ ਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਬੇੜੇ ਦੇ ਵਿੱਚ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣ। ਪਿਛਲੇ ਧਰਨੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਕਈ ਸਾਥੀਆਂ ਉੱਤੇ ਵੱਡੀਆਂ ਧਰਾਵਾਂ ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਕੇਸ ਰੱਦ ਕੀਤੇ ਜਾਣ। ਰੋਡਵੇਜ਼ ਮੁਲਾਜ਼ਮਾਂ ਨੇ ਕਿਹਾ ਕਿ ਕਈ ਦੌਰ ਦੀਆਂ ਮੀਟਿੰਗਾਂ ਦਾ ਸਮਾਂ ਦੇਣ ਦੇ ਬਾਵਜੂਦ ਸਰਕਾਰ ਕੋਈ ਮੀਟਿੰਗ ਨਹੀਂ ਕਰ ਰਹੀ ਹੈ ਅਤੇ ਨਾ ਹੀ ਮੀਟਿੰਗ ਦੇ ਵਿੱਚ ਬੁਲਾਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਅੱਜ ਉਹ ਸੜਕਾਂ ਉੱਤੇ ਉਤਰਨ ਲਈ ਮਜ਼ਬੂਰ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ