View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸੋਮਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਸਾਰੇ ਡਿਪੂਆਂ ਵਿੱਚ ਜੇਲ੍ਹਾਂ ਵਿੱਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੇਟ ਰੈਲੀਆਂ ਕੀਤੀਆਂ ਗਈਆਂ। ਜਲੰਧਰ ਦੇ ਦੋਵਾਂ ਡਿਪੂਆਂ ਵਿੱਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਸਪੈਸ਼ਲ ਕੈਡਰ ਪਾਲਿਸੀ 2023 ਦਾ ਵਿਰੋਧ

ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ‘ਸਪੈਸ਼ਲ ਕੈਡਰ ਪਾਲਿਸੀ 2023’ ਦੇ ਨਾਂ ‘ਤੇ ਨਵੀਆਂ ਮੁਸ਼ਕਲਾਂ ਵਿੱਚ ਫਸਾਇਆ ਗਿਆ ਹੈ। ਇਸੇ ਨੀਤੀ ਦੇ ਵਿਰੋਧ ਵਿੱਚ ਹਾਲ ਹੀ ਵਿੱਚ ਅਧਿਆਪਕਾਂ ਨੇ ਮੋਹਾਲੀ ਵਿੱਚ ਧਰਨਾ ਦਿੱਤਾ ਸੀ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਵਿਭਾਗ ਨੂੰ ਮਜ਼ਬੂਤ ​​ਕਰਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਵਿੱਚ ਅਸਫ਼ਲ ਰਹੀ ਹੈ।

ਪ੍ਰਾਈਵੇਟ ਬੱਸ ਮਾਲਕਾਂ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼

ਆਗੂਆਂ ਨੇ ਕਿਹਾ ਕਿ ਰੋਡਵੇਜ਼ ਵਿੱਚ ਹਾਲੇ ਤੱਕ ਨਵੀਂਆਂ ਸਰਕਾਰੀ ਬੱਸਾਂ ਸ਼ਾਮਲ ਨਹੀਂ ਕੀਤੀਆਂ ਗਈਆਂ, ਜਦੋਂ ਕਿ ਟਾਇਰਾਂ ਅਤੇ ਸਪੇਅਰ ਪਾਰਟਸ ਦੀ ਘਾਟ ਕਾਰਨ ਮੌਜੂਦਾ ਬੱਸਾਂ ਡਿਪੂਆਂ ਵਿੱਚ ਖੜ੍ਹੀਆਂ ਖ਼ਰਾਬ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਾਲ ਸਿੱਧੇ ਤੌਰ ‘ਤੇ ਪ੍ਰਾਈਵੇਟ ਬੱਸ ਮਾਲਕਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ, ਜਿਸ ਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ।

ਚੱਕਾ ਜਾਮ ਦੀ ਚੇਤਾਵਨੀ

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ 11 ਫਰਵਰੀ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਰਹਿਣਗੀਆਂ। 12 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੂਰਨ ਚੱਕਾ ਜਾਮ ਕਰਕੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੰਗਰੂਰ ਅਤੇ ਪਟਿਆਲਾ ਵਿੱਚ ਮੁਲਾਜ਼ਮਾਂ ’ਤੇ 307 ਵਰਗੀਆਂ ਗੰਭੀਰ ਧਾਰਾਵਾਂ ਲਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ