View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਰੱਖੜੀ ਤੋਂ ਪਹਿਲਾਂ ਯਾਨੀ ਕਿ 8 ਅਗਸਤ ਅੱਜ ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਚੱਕੇ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਕਿਹਾ ਗਿਆ ਸੀ ਕਿ 27 ਡਿਪੂ ਬੰਦ ਰੱਖੇ ਜਾਣਗੇ। ਇਹ ਐਲਾਨ ਉਨ੍ਹਾਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਦੁਪਹਿਰੋਂ ਬਾਅਦ ਦਾ ਕੀਤਾ ਸੀ ਪਰ ਜਦੋਂ ਹੜਤਾਲ ਸ਼ੁਰੂ ਹੋਈ ਕੁਝ ਸਮੇਂ ਬਾਅਦ ਹੀ ਸਰਕਾਰ ਦੇ ਦਖਲ ਤੋਂ ਬਾਅਦ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ 13 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਮੁਲਾਜ਼ਮਾਂ ਨੂੰ ਕਿਲੋਮੀਟਰ ਸਕੀਮ ਨੂੰ ਲੈ ਕੇ ਭਰੋਸਾ ਮਿਲਿਆ ਹੈ, ਜਿਸ ਤੋਂ ਬਾਅਦ ਇਹ ਹੜਤਾਲ 13 ਅਗਸਤ ਤਕ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਵਾਅਦੇ ਪੂਰੇ ਨਾ ਹੋਣ ਉਤੇ ਦੁਬਾਰਾ ਹੜਤਾਲ ਕਰਨ ਦੀ ਵੀ ਗੱਲ ਕਹੀ ਗਈ ਹੈ। ਦੱਸ ਦਈਏ ਕਿ ਕੱਲ੍ਹ ਤੋਂ ਮੁਲਾਜ਼ਮ ਹੜਤਾਲ ਕਰਨ ਵਾਲੇ ਸਨ, ਜਿਸ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਸਰਕਾਰ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਮੁਲਤਵੀ ਕੀਤੀ ਹੈ। ਪਨਬੱਸ ‘ਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ।

ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਬਾਅਦ ਦੁਪਹਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ 2 ਵਜੇ ਤੋਂ ਬਾਅਦ ਬੱਸਾਂ ਬੰਦ ਕਰ ਦਿੱਤੀਆਂ ਗਈਆਂ। ਰੱਖੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਪੱਤਰ ਵਿਚ ਟੈਂਡਰ ਰੱਦ ਕਰਨ ਅਤੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਲਈ 13 ਅਗਸਤ ਨੂੰ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 14 ਅਗਸਤ ਤੋਂ ਫਿਰ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ