View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਕੈਂਟ ਹਲਕਾ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਦਫ਼ਤਰ ਦਾ ਸ਼ਾਨਦਾਰ ਉਦਘਾਟਨ ਮਾਣਯੋਗ ਸੰਸਦ ਮੈਂਬਰ ਸ੍ਰੀ ਅਸ਼ੋਕ ਮਿੱਤਲ ਜੀ ਵੱਲੋਂ ਰਸਮੀ ਤੌਰ ’ਤੇ ਕੀਤਾ ਗਿਆ। ਇਹ ਉਦਘਾਟਨ ਸਮਾਰੋਹ ਪਾਰਟੀ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ, ਜਿਸ ਨਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਨੂੰ ਹੋਰ ਬਲ ਮਿਲਿਆ।

ਇਸ ਵਿਸ਼ੇਸ਼ ਮੌਕੇ ’ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਦਫ਼ਤਰ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਹ ਦਫ਼ਤਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਮਜ਼ਬੂਤ ਕੇਂਦਰ ਵਜੋਂ ਕੰਮ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦਾ ਮੁੱਖ ਮਕਸਦ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਨੂੰ ਅੱਗੇ ਵਧਾਉਣਾ ਹੈ।

ਉਦਘਾਟਨ ਸਮਾਰੋਹ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ, ਕੌਂਸਲਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਇਸ ਮੌਕੇ ਸੁਭਾਸ਼ ਭਗਤ (ਹਲਕਾ ਸੰਗਠਨ ਇੰਚਾਰਜ ਜਲੰਧਰ ਕੈਂਟ), ਕੌਂਸਲਰ ਲੱਕੀ ਦਾਦਰਾ, ਕੌਂਸਲਰ ਅਨੁਪ ਕੌਰ, ਐਚ.ਪੀ. ਸਿੰਘ, ਕੌਂਸਲਰ ਰਾਜੇਸ਼ ਭੱਟੀ, ਕੌਂਸਲਰ ਮਿੰਟੂ ਜੁਨੇਜਾ, ਕੌਂਸਲਰ ਮੋਂਟੂ ਸਭਰਵਾਲ, ਪ੍ਰਣੀਤ ਸਿੰਘ, ਪ੍ਰਿੰਸ ਬਾਘਾ, ਰਿੱਕੀ ਮਨੋਚਾ, ਇੰਦਰਵਾਸ਼ ਚੱਢਾ, ਆਤਮ ਪ੍ਰਕਾਸ਼ ਬਾਬਲੂ, ਅਜੈ ਸ਼ਰਮਾ ਅਤੇ ਰੌਕੀ ਖੰਬਰਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਮੌਕੇ ‘ਤੇ ਸ਼ਿਰਕਤ ਕੀਤੀ।

ਇਸ ਤੋਂ ਇਲਾਵਾ ਹਲਕੇ ਦੇ ਸਮੂਹ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਵੀ ਇਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਲਕੇ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦਾ ਮਾਹੌਲ ਬਣਿਆ ਰਿਹਾ ਅਤੇ ਲੋਕਾਂ ਦੀ ਵੱਡੀ ਹਾਜ਼ਰੀ ਨੇ ਸਮਾਰੋਹ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ।

ਅੰਤ ਵਿੱਚ ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਦਫ਼ਤਰ ਹਲਕਾ ਜਲੰਧਰ ਕੈਂਟ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨ ’ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਸਾਰੇ ਵਰਕਰਾਂ ਨੇ ਇਕਜੁਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ