ਰਾਧਾ ਸੁਆਮੀ ਡੇਰਾ ਬਿਆਸ ਦੇ ਲੱਖਾਂ ਸ਼ਰਧਾਲੂਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਬਿਆਸ ਵਿੱਚ 21 ਜੂਨ ਨੂੰ ਵਿਸ਼ਾਲ ਸਤਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 20 ਜੂਨ ਨੂੰ ਸੰਗਤਾਂ ਲਈ ‘ਕਾਰ ਦਰਸ਼ਨ’ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਇਸ ਤੋਂ ਬਾਅਦ 21 ਜੂਨ ਨੂੰ ਪਹਿਲਾਂ ਤੋਂ ਤੈਅ ਕੀਤੇ ਗਏ ਸ਼ਡਿਊਲ ਮੁਤਾਬਕ ਮੁੱਖ ਸਤਸੰਗ ਅਤੇ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ।
ਹਾਲਾਂਕਿ ਇਸ ਵਾਰ ਇੱਕ ਅਹਿਮ ਬਦਲਾਅ ਵੀ ਕੀਤਾ ਗਿਆ ਹੈ। ਡੇਰਾ ਪ੍ਰਬੰਧਨ ਨੇ ਸਪੱਸ਼ਟ ਕੀਤਾ ਹੈ ਕਿ ਭੰਡਾਰੇ ਦੌਰਾਨ ਹੋਣ ਵਾਲਾ ਰਵਾਇਤੀ ਸਵਾਲ-ਜਵਾਬ ਸੈਸ਼ਨ ਨਹੀਂ ਕਰਵਾਇਆ ਜਾਵੇਗਾ।
ਗਰਮੀਆਂ ਦੀਆਂ ਛੁੱਟੀਆਂ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਡੇਰਾ ਬਿਆਸ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਡੇਰਾ ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਬੰਧਾਂ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।