ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੀਂਹ ਪੈਣ ਕਰਨ ਮੌਸਮ ‘ਚ ਬਦਲਾਅ ਆਇਆ ਹੈ| ਬੀਤੇ ਦਿਨ ਜਲੰਧਰ ਸਮੇਤ ਰਾਜ ਦੇ ਕਈ ਜ਼ਿਲ੍ਹਿਆਂ ‘ਚ ਧੂੜ ਭਰੀਆਂ ਹਵਾਵਾਂ ਵੀ ਚੱਲੀਆਂ| ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਰਾਜ ‘ਚ ਦੋ ਦਿਨ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ|
ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਸੀ। ਦੱਸ ਦੇਈਏ ਕਿ ਤਾਪਮਾਨ ਅਜੇ ਆਮ ਦੇ ਆਸ-ਪਾਸ ਹੈ| ਜਿਸ ਕਾਰਨ ਅਜੇ ਰਾਜ ‘ਚ ਘੱਟ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ| ਪਰ, ਹੀਟ ਵੇਵ ਦਾ ਦੂਜਾ ਦੌਰ 16 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂ ਕਿ 18 ਅਪ੍ਰੈਲ ਨੂੰ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ।
ਪਟਿਆਲਾ ਵਿੱਚ ਤਾਪਮਾਨ 34 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 34.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.5 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 33.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ।