View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਭਾਰੀ ਮੀਂਹ ਦਾ ਕਾਰਨ ਪਿੰਡਾਂ ਦੇ ਪਿੰਡ ਡੁੱਬ ਗਏ ਹਨ। ਸੂਬੇ ਦੇ ਲਗਪਗ 9 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਅੱਜ ਵੀ ਸੂਬੇ ‘ਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਭਾਰੀ ਬਾਰਿਸ਼ ਕਾਰਨ ਜ਼ਿਆਦਾਤਰ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸਦਾ ਸਿੱਧਾ ਅਸਰ ਜੰਮੂ ਤੱਕ ਪਹੁੰਚਣ ਵਾਲੀਆਂ ਸਬਜ਼ੀਆਂ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ। ਇਸਦਾ ਬੋਝ ਆਮ ਲੋਕਾਂ ਦੀਆਂ ਜੇਬਾਂ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ।

ਜੰਮੂ ‘ਚ ਵਧੀਆਂ ਸ਼ਬਜ਼ੀਆਂ ਦੀਆਂ ਕੀਮਤਾਂ 

ਜੰਮੂ-ਕਸ਼ਮੀਰ ‘ਚ ਵੀ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਸਥਿਤੀ ਹੋਰ ਵੀ ਵਿਗੜੀ ਜਾ ਰਹੀ ਹੈ। ਜਿਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਹੈ। ਪੰਜਾਬ ਵਿੱਚ ਹੜ੍ਹ ਨੇ ਨਾ ਸਿਰਫ਼ ਕਿਸਾਨਾਂ ਦੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ, ਸਗੋਂ ਇਸਦਾ ਝਟਕਾ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਮਹਿਸੂਸ ਹੋ ਰਿਹਾ ਹੈ। ਪੰਜਾਬ ਤੋਂ ਸਬਜ਼ੀਆਂ ਦੀ ਸਪਲਾਈ ਬੰਦ ਹੋਣ ਕਾਰਨ ਜੰਮੂ ਦੇ ਬਾਜ਼ਾਰਾਂ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ।

ਜੰਮੂ ਦੀ ਨਰਵਾਲ ਮੰਡੀ, ਜਿੱਥੋਂ ਪੂਰੇ ਰਾਜ ਨੂੰ ਸਬਜ਼ੀਆਂ ਦੀ ਸਪਲਾਈ ਕੀਤੀ ਜਾਂਦੀ ਹੈ, ਸਬਜ਼ੀਆਂ ਦੀ ਆਮਦ ਘਟਣ ਕਾਰਨ ਕੀਮਤਾਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਨਰਵਾਲ ਮੰਡੀ ਵਿੱਚ, ਫਲੀਆਂ 120 ਰੁਪਏ ਪ੍ਰਤੀ ਕਿਲੋ, ਮਟਰ ਲਗਭਗ 150 ਰੁਪਏ ਪ੍ਰਤੀ ਕਿਲੋ ਵਿਕ ਰਹੇ ਹਨ। ਲਸਣ ਅਤੇ ਅਦਰਕ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ।

ਸਬਜ਼ੀਆਂ ਦਾ ਸੁਆਦ ਵਧਾਉਣ ਵਾਲਾ ਧਨੀਆ ਨਰਵਾਲ ਮੰਡੀ ਵਿੱਚ 200 ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਹੈ, ਜਦੋਂ ਕਿ ਕਰਿਆਨੇ ਦੀਆਂ ਦੁਕਾਨਾਂ ਵਿੱਚ ਇਸਦੀ ਕੀਮਤ 250 ਰੁਪਏ ਤੋਂ 270 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਯਾਨੀ ਕਿ ਧਨੀਏ ਦੀ ਉੱਚ ਕੀਮਤ ਕਾਰਨ ਸਬਜ਼ੀਆਂ ਦਾ ਸੁਆਦ ਵੀ ਫਿੱਕਾ ਪੈ ਰਿਹਾ ਹੈ।

ਆਮ ਲੋਕਾਂ ਅਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਭਾਰੀ ਬਾਰਿਸ਼ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਹੈ ਅਤੇ ਪੰਜਾਬ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਕਾਰਨ ਸਬਜ਼ੀਆਂ ਦੀ ਸਪਲਾਈ ਵਿੱਚ ਵਿਘਨ ਪਿਆ ਹੈ ਅਤੇ ਕੀਮਤਾਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ