ਖ਼ਬਰਿਸਤਾਨ ਨੈੱਟਵਰਕ: ਪੰਜਾਬ ਹਰਿਆਣਾ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਦੀ ਪਟੀਸ਼ਨ ‘ਤੇ ਪੰਜਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ’ਚ ਦਰਜ ਪਟੀਸ਼ਨ ’ਚ ਵਿਧਾਇਕਾ ਗਨੀਵ ਕੌਰ ਨੇ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ FIR ’ਚ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਜਿਸ ਕਾਰਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਸੰਬੰਧੀ ਜਵਾਬ ਦਾਖਿਲ ਕਰਨ ਲਈ ਕਿਹਾ ਹੈ। ਵਿਧਾਇਕਾ ਨੂੰ 10 ਅਗਸਤ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ‘ਚ ਉਨ੍ਹਾਂ ਕੋਲ ਕੁਝ ਦਸਤਾਵੇਜ਼ ਮੰਗੇ ਗਏ ਸਨ। ਹਾਲਾਂਕਿ ਸਰਕਾਰ ਨੇ ਇਸ ਸਬੰਧੀ ਕਿਹਾ ਹੈ ਕਿ ਗਨੀਵ ਕੌਰ ਇਸ ਮਾਮਲੇ ’ਚ ਮੁਲਜ਼ਮ ਨਹੀਂ ਹੈ , ਉਨ੍ਹਾਂ ਨੂੰ ਰਸਮੀ ਤੌਰ ‘ਤੇ ਨੋਟਿਸ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਗਨੀਵ ਕੌਰ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਜਿਸ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਲਈ ਕਿਹਾ ਗਿਆ ਹੈ। ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਦੇ ਨਵੀਂ ਜੇਲ੍ਹ ’ਚ ਬੰਦ ਹਨ।
Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|