View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਹੋਲੇ-ਮਹੱਲੇ ਦਾ ਦੂਜਾ ਪੜਾਅ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਭਾਰੀ ਗਿਣਤੀ ਵਿਚ ਸੰਗਤ ਪੁੱਜ ਰਹੀ ਹੈ। ਜਿਥੇ ਕਿ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਨੂੰ ਲੈ ਕੇ ਸਖਤ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਸੰਗਤਾਂ ਲਈ ਟੈਂਟ ਸਿਟੀ ਵੀ ਬਣਾਈ ਗਈ ਹੈ।

ਸਥਾਈ ਟੈਂਟ ਸਿਟੀ ਸਥਾਪਤ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ, “ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ।

ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ

ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ ‘ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ ‘ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ।

ਸੰਗਤਾਂ ਲਈ ਵੱਡੇ ਪੱਧਰ ਉਤੇ ਲੰਗਰ

ਬੈਂਸ ਨੇ ਕਿਹਾ, “ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।”

ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ।

ਖਾਸ ਸਹੂਲਤਾਂ ਦੇ ਕੀਤੇ ਗਏ ਪ੍ਰਬੰਧ

ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ ‘ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ ‘ਟਰਾਲੀ ਸਿਟੀ’ ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ ‘ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ ‘ਤੇ ਠਹਿਰਾਇਆ ਜਾਵੇਗਾ।

ਵਿਰਾਸਤ-ਏ-ਖਾਲਸਾ ਵਿਖੇ ਹੋਵੇਗੀ ਸ਼ਾਨਦਾਰ ਆਤਿਸ਼ਬਾਜ਼ੀ

ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ।

ਸਕੂਲਾਂ ਵਿਚ 3 ਦਿਨ ਛੁੱਟੀਆਂ ਦਾ ਐਲਾਨ

ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ
ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ 2 ਮਾਰਚ ਤੋਂ 4 ਮਾਰਚ ਤੱਕ ਬੰਦ ਰਹਿਣਗੇ।

ਹਾਲਾਂਕਿ ਵਿਦਿਆਰਥੀਆਂ ਲਈ ਇੱਕ ਜ਼ਰੂਰੀ ਗੱਲ ਇਹ ਵੀ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਇਹ ਹੁਕਮ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ, ਤਾਂ ਜੋ ਹੋਲਾ ਮਹੱਲਾ ਦੌਰਾਨ ਵੱਡੀ ਗਿਣਤੀ ਵਿਚ ਪੁੱਜ ਰਹੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਚ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਸਿਰਫ਼ 500

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ