ਖਬਰਿਸਤਾਨ ਨੈੱਟਵਰਕ– ਜਲੰਧਰ ਵਿਚ ਜਿਥੇ 1 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਥੇ ਹੀ ਬਟਾਲਾ ਵਿਚ ਭਲਕੇ 31 ਅਕਤੂਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਐਲਾਨੀ ਗਈ ਹੈ।
ਧਿਆਨ ਰਹੇ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। ਇਹ ਛੁੱਟੀ ਸਿਰਫ ਬਟਾਲਾ ਲੋਕਲ ਹੀ ਰਹੇਗੀ। ਇਹ ਐਲਾਨ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਕੀਤਾ ਗਿਆ ਹੈ।