ਖਬਰਿਸਤਾਨ ਨੈੱਟਵਰਕ- ਲੁਧਿਆਣਾ ਜ਼ਿਮਣੀ ਚੋਣਾਂ ਨੂੰ ਲੈ ਕੇ ਭਲਕੇ 19 ਜੂਨ ਨੂੰ ਲੁਧਿਆਣਾ ਵੈਸਟ ਲਈ ਵੋਟਾਂ ਪੈਣਗੀਆਂ। ਚੋਣ ਪ੍ਰਚਾਰ ਬੀਤੇ ਦਿਨੀਂ ਥੰਮ੍ਹ ਗਿਆ ਸੀ। ਵੋਟਾਂ ਕਾਰਣ ਪੱਛਮੀ ਹਲਕੇ ਦੇ ਵੋਟਰਾਂ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਸ਼ਰਾਬ ਦੇ ਠੇਕੇ ਵੀ 19 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੇ।
19 ਤਰੀਕ ਨੂੰ ਛੁੱਟੀ ਦਾ ਐਲਾਨ
ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟ ਪਾਉਣ ਲਈ ਵੀਰਵਾਰ (19 ਜੂਨ) ਨੂੰ ਪੇਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਗਠਨ ਵਿੱਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਨੂੰ ਅਤੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਨੂੰ ਅਦਾਇਗੀ ਛੁੱਟੀ ਦਿੱਤੀ ਜਾਵੇਗੀ। ਛੁੱਟੀ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ, ਤਾਂ ਅਜਿਹਾ ਮਾਲਕ ਜੁਰਮਾਨਾ ਅਤੇ ਜੁਰਮਾਨੇ ਦਾ ਪਾਤਰ ਹੋਵੇਗਾ।
ਨਤੀਜੇ 23 ਜੂਨ ਨੂੰ
ਇਸ ਚੋਣਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਆਪ ਵਲੋਂ ਸੰਜੀਵ ਅਰੋੜਾ, ਕਾਂਗਰਸ ਵਲੋਂ ਭਾਰਤ ਭੂਸ਼ਣ ਆਸ਼ੂ, ਬੀਜੇਪੀ ਵਲੋਂ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਰਉਪਕਾਰ ਸਿੰਘ ਘੁੰਮਣ ਚੋਣ ਮੈਦਾਨ ਵਿਚ ਹਨ।
ਭਲਕੇ ਸਵੇਰੇ 7 ਵਜੇ ਤੋਂ ਵੋਟਿੰਗ ਹੋਵੇਗੀ ਸ਼ੁਰੂ
ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਤੇ ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨ ਦਿੱਤਾ ਜਾਵੇਗਾ।
ਵਿਧਾਇਕ ਦੀ ਮੌਤ ਤੋਂ ਬਾਅਦ ਖਾਲੀ ਹੋਈ ਇਹ ਸੀਟ
ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲੁਧਿਆਣਾ ਵਿੱਚ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ।
ਆਮ ਆਦਮੀ ਪਾਰਟੀ ਨੇ ਇੱਥੇ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਭਾਜਪਾ ਨੇ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦੇਈਏ ਕਿ ਇਹ ਚੋਣਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ | ਜਦਕਿ 23 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ |