ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
24 ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਸਕੂਲ
ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਸਿੱਖਿਆ ਵਿਭਾਗ ਵਲੋਂ ਠੰਢ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਵਿਚ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸਵੇਰੇ-ਸ਼ਾਮ ਕਈ ਥਾਵਾਂ ਉਤੇ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।
ਧੁੰਦ ਦਾ ਅਲਰਟ
ਮੌਸਮ ਵਿਭਾਗ ਵੱਲੋਂ ਸੂਬੇ ਦੇ 13 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਮੁਹਾਲੀ ਤੇ ਪੰਚਕੂਲਾ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ 2 ਦਿਨ ਹੋਰ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।




Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|