ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਭਾਰੀ ਬਾਰਿਸ਼ ਕਾਰਨ ਤਬਾਹੀ ਮਚੀ ਹੋਈ ਹੈ। ਉੱਥੇ ਹੀ ਰਾਜਸਥਨ ਦੇ ਜ਼ਿਲ੍ਹਾ ਧੌਲਪੁਰ ‘ਚ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਦੇ ਮੱਦੇਨਜ਼ਰ 28 ਜੁਲਾਈ ਤੋਂ 30 ਜੁਲਾਈ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਰਾਜ ‘ਚ ਦੇਰ ਰਾਤ ਮਾਨਸੂਨ ਫਿਰ ਐਕਟਿਵ ਹੋ ਗਿਆ ਹੈ। ਪਿਛਲੇ 24 ਘੰਟਿਆਂ ‘ਚ 158 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਸਭ ਤੋਂ ਵੱਧ ਬਾਰਿਸ਼ ਦੌਸਾ ਵਿੱਚ ਹੋਈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 27 ਤੋਂ 28 ਜੁਲਾਈ ਦੌਰਾਨ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਹੁਤ ਭਾਰੀ ਅਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਦੌਰ 29-30 ਜੁਲਾਈ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਅਗਲੇ 4-5 ਦਿਨਾਂ ਵਿੱਚ ਜੋਧਪੁਰ, ਬੀਕਾਨੇਰ ਡਿਵੀਜ਼ਨ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।