ਖ਼ਬਰਿਸਤਾਨ ਨੈੱਟਵਰਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫ਼ਰਵਰੀ ਨੂੰ ਜਲੰਧਰ ਦੇ ਦੌਰੇ ‘ਤੇ ਆ ਰਹੇ ਹਨ। ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਤੌਰ ‘ਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। PM ਮੋਦੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ, ਕੇਂਦਰ ਸਰਕਾਰ ਨੇ ਸਮਾਜ ਸੇਵਾ, ਸਿੱਖਿਆ ਅਤੇ ਸਿਹਤ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ।